ਲੋਕ ਭਲਾਈ ਸਕੀਮਾ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਲਈ ‘ਆਪ ਦੀ ਸਰਕਾਰ ਆਪ ਦੇ ਦੁਆਰ’ ਯੋਜਨਾ ਤਹਿਤ ਰੋਜ਼ਾਨਾ ਪੱਧਰ ’ਤੇ ਲੱਗਣਗੇ ਕੈਂਪ-ਨਿਤੇਸ਼ ਕੁਮਾਰ ਜੈਨ
ਸਬ ਡਵੀਜ਼ਨ ਪੱਧਰ ’ਤੇ ਲਗਾਏ 4 ਕੈਂਪਾਂ ’ਚ ਲੋਕ ਮੁਸ਼ਕਿਲਾ ਦਾ ਕੀਤਾ ਨਿਪਟਾਰਾ : SDM
ਸੰਜੀਵ ਜਿੰਦਲ
ਸਰਦੂਲਗੜ੍ਹ/ਮਾਨਸਾ, 6 ਫਰਵਰੀ 2024 :ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ‘ਆਪ ਦੀ ਸਰਕਾਰ ਆਪ ਦੇ ਦੁਆਰ’ ਯੋਜਨਾ ਤਹਿਤ ਲੋਕਾਂ ਦੀਆਂ ਮੁਸ਼ਕਿਲਾ/ਸਮੱਸਿਆਵਾ ਹੱਲ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਬ ਡਵੀਜ਼ਨ ਸਰਦੂਲਗੜ੍ਹ ਦੇ ਪਿੰਡ ਸਰਦੂਲੇਵਾਲਾ, ਕਾਹਨੇਵਾਲਾ, ਝੇਰਿਆਂਵਾਲੀ ਅਤੇ ਬਾਜੇਵਾਲਾ ਵਿਖੇ ਕੈਂਪਾਂ ਦਾ ਆਯੋਜਨ ਕੀਤਾ ਗਿਆ। ਇਹ ਜਾਣਕਾਰੀ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਨੇ ਸਬ ਡਵੀਜਨ ਸਰਦੂਲਗੜ੍ਹ ’ਚ ਲੱਗੇ ਵੱਖ ਵੱਖ ਕੈਂਪਾਂ ਦਾ ਜਾਇਜ਼ਾ ਲੈਣ ਮੌਕੇ ਦਿੱਤੀ।
ਉਨ੍ਹਾਂ ਦੱਸਿਆ ਕਿ ਯੋਗ ਲੋੜਵੰਦਾ ਤੱਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਸੁਰੂ ਕੀਤੀ ਯੋਜਨਾ ‘ਆਪ ਦੀ ਸਰਕਾਰ ਆਪ ਦੇ ਦੁਆਰ’ ਰਾਹੀ ਪਿੰਡ ਪਿੰਡ ਜਾ ਕੇ ਪ੍ਰਸ਼ਾਸਨਿਕ ਅਧਿਕਾਰੀ ਲੋਕਾਂ ਨੂੰ ਜਿੱਥੇ ਸਰਕਾਰ ਦੀਆਂ ਯੋਜਨਾਵਾ ਬਾਰੇ ਜਾਣਕਾਰੀ ਦੇ ਰਹੇ ਹਨ, ਉਥੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਵੀ ਮੌਕੇ ਤੇ ਹੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਕੈਂਪਾਂ ਨਾਲ ਜਿੱਥੇ ਆਮ ਲੋਕਾਂ ਦੇ ਸਮੇਂ ਦੀ ਬੱਚਤ ਹੋਵੇਗੀ ਉੱਥੇ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਕੰਮ ਇਕੋ ਥਾਂ ’ਤੇ ਸੁਖਾਵੇਂ ਢੰਗ ਨਾਲ ਕਰਵਾ ਸਕਣਗੇ। ਬਾਜੇਵਾਲਾ ਪਿੰਡ ਦੇ ਬਹੁਤ ਸਾਰੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਗਈਆਂ ਤੇ ਬਾਕੀਆਂ ਨੂੰ ਸਰਕਾਰੀ ਯੋਜਨਾਵਾਂ ਦੀ ਜਾਣਕਾਰੀ ਦਿੱਤੀ ਗਈ। ਪਿੰਡ ਦੇ ਲੋਕਾਂ ਨੇ ਇਸ ਸ਼ਲਾਘਾਯੋਗ ਕੰਮ ਲਈ ਸਮੂਹ ਪੰਚਾਇਤ ਦਾ ਧੰਨਵਾਦ ਕੀਤਾ।
ਇਸ ਮੌਕੇ ਸਰਪੰਚ ਪੋਹਲੋਜੀਤ ਸਿੰਘ, ਜਸਵੰਤ ਸਿੰਘ ਮਿੰਟੂ, ਰਾਵਲ ਸਿੰਘ, ਅਵਤਾਰ ਸਿੰਘ, ਬਲਵੀਰ ਸਿੰਘ, ਗੋਰਾ ਸਿੰਘ, ਹਰਮੀਤ ਸਿੰਘ, ਹਾਜ਼ਰ ਸਨ।

