Visitor : Visitor

ਸਬਰ ਹੋ ਗਿਆ ਬਥੇਰਾ ! ਪੰਜਾਬ ਦੇ ਕਿਸਾਨ ਮੁੜ ਲਗਾਉਣਗੇ ਦਿੱਲੀ ਡੇਰਾ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮੁੜ ਪੰਜਾਬ ਦੇ ਕਿਸਾਨ ਦਿੱਲੀ ਵੱਲ ਵਹੀਰਾਂ ਘੱਤਣ ਦੀ ਤਿਆਰੀ ਵਿੱਚ ਹਨ। ਪੰਜਾਬ ਦੇ ਕਿਸਾਨ ਕਹਿ ਰਹੇ ਹਨ ਕਿ ਹੁਣ ਸਬਰ ਬਥੇਰਾ ਹੋ ਗਿਆ ਹੈ ਤੇ ਉਹ ਮੁੜ ਦਿੱਲੀ ਵਿੱਚ ਡੇਰੇ ਲਗਾਉਣਗੇ। ਦੇਸ਼ ਦੀਆਂ 18 ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਰਹਿੰਦੀਆਂ ਮੰਗਾਂ ਨੂੰ ਮਨਵਾਉਣ ਲਈ 13 ਫਰਵਰੀ ਨੂੰ ਦਿੱਲੀ…

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )

ਮੁੜ ਪੰਜਾਬ ਦੇ ਕਿਸਾਨ ਦਿੱਲੀ ਵੱਲ ਵਹੀਰਾਂ ਘੱਤਣ ਦੀ ਤਿਆਰੀ ਵਿੱਚ ਹਨ। ਪੰਜਾਬ ਦੇ ਕਿਸਾਨ ਕਹਿ ਰਹੇ ਹਨ ਕਿ ਹੁਣ ਸਬਰ ਬਥੇਰਾ ਹੋ ਗਿਆ ਹੈ ਤੇ ਉਹ ਮੁੜ ਦਿੱਲੀ ਵਿੱਚ ਡੇਰੇ ਲਗਾਉਣਗੇ।

ਦੇਸ਼ ਦੀਆਂ 18 ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਰਹਿੰਦੀਆਂ ਮੰਗਾਂ ਨੂੰ ਮਨਵਾਉਣ ਲਈ 13 ਫਰਵਰੀ ਨੂੰ ਦਿੱਲੀ ਵਿੱਚ ਅੰਦੋਲਨ ਵਿੱਚ ਸ਼ਾਮਿਲ ਹੋਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਕਿਸਾਨਾਂ ਵੱਲੋਂ ਟਰਾਲੀਆਂ ਤਿਆਰ ਕਰਕੇ ਉਨ੍ਹਾਂ ਵਿੱਚ ਛੇ ਮਹੀਨੇ ਤੱਕ ਦਾ ਰਾਸ਼ਨ ਵੀ ਬੰਨ੍ਹ ਲਿਆ ਗਿਆ ਹੈ।

ਦਿੱਲੀ ਵਿੱਚ ਕਿਸਾਨਾਂ ਵੱਲੋਂ 13 ਫਰਵਰੀ ਤੋਂ ਆਪਣੀਆਂ ਰਹਿੰਦੀਆਂ ਮੰਗਾਂ ਮਨਵਾਉਣ ਲਈ ਅੰਦੋਲਨ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਹੀ ਕਿਸਾਨਾਂ ਵੱਲੋਂ ਪਿੰਡਾਂ ਵਿੱਚ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਕਿਸਾਨਾਂ ਵੱਲੋਂ ਆਪਣੀਆਂ ਟਰਾਲੀਆਂ ਵਿੱਚ ਛੇ ਮਹੀਨੇ ਤੱਕ ਦਾ ਰਾਸ਼ਨ ਅਤੇ ਹੋਰ ਸਮਾਨ ਰੱਖ ਲਿਆ ਗਿਆ ਹੈ। ਕਿਸਾਨਾਂ ਵੱਲੋਂ ਟਰਾਲੀਆਂ ਨੂੰ ਵੀ ਘਰਾਂ ਦੇ ਵਾਂਗ ਤਰਪਾਲਾਂ ਪਾ ਕੇ ਤਿਆਰ ਕਰ ਲਿਆ ਗਿਆ ਹੈ।

ਇਸ ਸਬੰਧੀ ਕਿਸਾਨ ਆਗੂਆਂ ਨੇ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਉਨ੍ਹਾਂ ਵੱਲੋਂ ਪਹਿਲਾਂ ਵੀ ਦਿੱਲੀ ਵਿੱਚ 13 ਮਹੀਨੇ ਅੰਦੋਲਨ ਕਰਕੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਸੀ ਤੇ ਹੁਣ ਵੀ ਕਿਸਾਨਾਂ ਵੱਲੋਂ ਆਪਣੀਆਂ ਰਹਿੰਦੀਆਂ ਮੰਗਾਂ ਮਨਵਾਉਣ ਲਈ 13 ਫਰਵਰੀ ਨੂੰ ਦਿੱਲੀ ਵਿੱਚ ਅੰਦੋਲਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਹੀ ਸੂਬਾ ਕਮੇਟੀ ਦਾ ਸੱਦਾ ਆਵੇਗਾ ਤਾਂ ਉਹ ਤੁਰੰਤ ਦਿੱਲੀ ਵੱਲ ਨੂੰ ਕੂਚ ਕਰ ਲੈਣਗੇ ਅਤੇ ਉਨ੍ਹਾਂ ਵੱਲੋਂ ਦਿੱਲੀ ਅੰਦੋਲਨ ਨੂੰ ਕਾਮਯਾਬ ਕਰਨ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਉਨ੍ਹਾਂ ਨੇ ਕਿਹਾ ਕਿ ਇਸ ਅੰਦੋਲਨ ਵਿੱਚ ਕਿਸਾਨਾਂ ਵੱਲੋਂ MSP  ਲਾਗੂ ਕਰਵਾਉਣਾ ਲਖੀਮਪੁਰ ਖੀਰੀ ਦੇ ਕਿਸਾਨਾਂ ਨੂੰ ਇਨਸਾਫ ਦਿਵਾਉਣਾ ਕਿਸਾਨਾਂ ਦਾ ਕਰਜ਼ ਮਾਫ ਕਰਵਾਉਣਾ, ਕਿਸਾਨੀ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਨੌਕਰੀ ਇਸ ਤੋਂ ਇਲਾਵਾ ਕਿਸਾਨਾਂ ਵੱਲੋਂ ਡਾਕਟਰ ਸਵਾਮੀ ਨਾਥਨ ਦੀ ਰਿਪੋਰਟ ਨੂੰ ਲਾਗੂ ਕਰਵਾਉਣ ਦੀ ਮੰਗ ਨੂੰ ਲੈ ਕੇ ਦਿੱਲੀ ਵੱਲ ਅੰਦੋਲਨ ਕੀਤਾ ਜਾਵੇਗਾ।

ਇਸ ਦੌਰਾਨ ਨੌਜਵਾਨਾਂ ਨੇ ਵੀ ਕਿਹਾ ਕਿ ਉਹ ਆਪਣੇ ਬਜ਼ੁਰਗਾਂ ਦੇ ਮੋਢੇ ਨਾਲ ਮੋਢਾ ਲਾ ਕੇ ਦਿੱਲੀ ਵਿੱਚ ਅੰਦੋਲਨ ਲਈ ਜਾਣਗੇ ਅਤੇ ਪਹਿਲਾਂ ਵੀ ਨੌਜਵਾਨਾਂ ਵੱਲੋਂ ਵੱਡੀ ਪੱਧਰ ਉਤੇ ਦਿੱਲੀ ਅੰਦੋਲਨ ਵਿੱਚ ਸ਼ਾਮਿਲ ਹੋ ਕੇ ਕਿਸਾਨੀ ਅੰਦੋਲਨ ਨੂੰ ਸਫਲ ਬਣਾਇਆ ਗਿਆ ਸੀ।

Leave a Reply

Your email address will not be published. Required fields are marked *

Visitor : Visitor