Visitor : Visitor

ਬਰਨਾਲਾ ‘ਚ AGTF ਨੇ ਗੈਂਗਸਟਰ ਕਾਲਾ ਧਨੌਲਾ ਦਾ ਐਨਕਾਊਂਟਰ ਕੀਤਾ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਬਰਨਾਲਾ ਦੇ ਕਸਬਾ ਧਨੌਲਾ ਦਾ ਪੁਲਿਸ ਅਤੇ ਗੈਂਗਸਟਰ ਵਿਚਾਲੇਮੁਕਾਬਲਾ ਹੋਇਆ ਹੈ। ਖ਼ਤਰਨਾਕ ਗੈਂਗਸਟਰ ਗੁਰਮੀਤ ਸਿੰਘ ਮਾਨਾ ਉਰਫ ਕਾਲਾ ਧਨੌਲਾ ਪੁਲਿਸ ਮੁਕਾਬਲੇ ਵਿੱਚ ਮਾਰਿਆ ਗਿਆ। ਇਸ ਗੈਂਗਸਟਰ ‘ਤੇ ਕਈ ਗੰਭੀਰ ਮਾਮਲੇ ਦਰਜ ਹਨ, ਜਿਨ੍ਹਾਂ ‘ਚ ਕਈ ਕਤਲ ਵੀ ਸ਼ਾਮਲ ਹਨ। ਐਂਟੀ ਗੈਂਗਸਟਰ ਟਾਸਕ ਫੋਰਸ ਦੇ ਨਾਲ ਕਾਲਾ ਧਨੌਲਾ ਦਾ…

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )

ਬਰਨਾਲਾ ਦੇ ਕਸਬਾ ਧਨੌਲਾ ਦਾ ਪੁਲਿਸ ਅਤੇ ਗੈਂਗਸਟਰ ਵਿਚਾਲੇਮੁਕਾਬਲਾ ਹੋਇਆ ਹੈ। ਖ਼ਤਰਨਾਕ ਗੈਂਗਸਟਰ ਗੁਰਮੀਤ ਸਿੰਘ ਮਾਨਾ ਉਰਫ ਕਾਲਾ ਧਨੌਲਾ ਪੁਲਿਸ ਮੁਕਾਬਲੇ ਵਿੱਚ ਮਾਰਿਆ ਗਿਆ। ਇਸ ਗੈਂਗਸਟਰ ‘ਤੇ ਕਈ ਗੰਭੀਰ ਮਾਮਲੇ ਦਰਜ ਹਨ, ਜਿਨ੍ਹਾਂ ‘ਚ ਕਈ ਕਤਲ ਵੀ ਸ਼ਾਮਲ ਹਨ। ਐਂਟੀ ਗੈਂਗਸਟਰ ਟਾਸਕ ਫੋਰਸ ਦੇ ਨਾਲ ਕਾਲਾ ਧਨੌਲਾ ਦਾ ਮੁਕਾਬਲਾ ਹੋਇਆ ਸੀ। ਜਿਸ ਵਿੱਚ ਉਹ ਮਾਰਿਆ ਗਿਆ ਹੈ

ਜਾਣਕਾਰੀ ਮੁਤਾਬਿਕ ਬਰਨਾਲਾ ਦੇ ਪਿੰਡ ਬਡਵਾਰ ਦੇ ਇੱਕ ਨਿੱਜੀ ਫਾਰਮ ਹਾਊਸ ਵਿੱਚ ਇਹ ਗੈਂਗਸਟਰ ਲੁਕਣ ਦੀ ਕੋਸ਼ਿਸ਼ ਕਰ ਰਹੇ ਸਨ। ਜਿਸ ਬਾਰੇ ਪੁਲਿਸ ਨੂੰ ਪਹਿਲਾਂ ਹੀ ਸੂਚਨਾ ਮਿਲੀ ਹੋਈ ਸੀ। ਉਸ ਥਾਂ ‘ਤੇ ਪੁਲਿਸ ਅਤੇ ਗੈਗਸਟਰਾਂ ਵਿਚਾਲੇ ਮੁਕਾਬਲਾ ਹੋ ਗਿਆ। ਜਿਸ ਵਿੱਚ ਗੈਂਗਸਟਰ ਗੁਰਮੀਤ ਸਿੰਘ ਮਾਨਾ ਉਰਫ਼ ਕਾਲਾ ਧਨੌਲਾ ਦੀ ਮੁਕਾਬਲੇ ਵਿੱਚ ਮੌਤ ਹੋ ਗਈ। ਸੂਤਰਾਂ ਤੋਂ ਮਿਲੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਪੁਲਿਸ ਨੇ ਉਸ ਦੇ ਚਾਰ-ਪੰਜ ਸਾਥੀਆਂ ਨੂੰ ਫੜ ਲਿਆ ਹੈ।

ਪੁਲਿਸ ਦਾ ਕਹਿਣਾ ਹੈ ਕਿ AGTF ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ A ਕੈਟਾਗਿਰੀ ਦਾ ਮੋਸਟ ਵਾਂਟੇਡ ਗੈਂਗਸਟਰ ਕਾਲਾ ਧਨੌਲਾ ਬਰਨਾਲਾ ਦੇ ਵਿੱਚ ਹੈ ਅਤੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਹੈ। ਇਸ ’ਤੇ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਟੀਮ ਨੇ ਜਾਲ ਵਿਛਾ ਕੇ ਗੈਂਗਸਟਰ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਗੈਂਗਸਟਰ ਨੇ ਪੁਲਿਸ ’ਤੇ ਗੋਲੀ ਚਲਾ ਦਿੱਤੀ ਅਤੇ ਪੁਲਿਸ ਨਾਲ ਮੁਕਾਬਲੇ ਦੌਰਾਨ ਗੈਂਗਸਟਰ ਕਾਲਾ ਧਨੌਲਾ ਮਾਰਿਆ ਗਿਆ ਹੈ।

ਦੱਸ ਦਈਏ ਗੈਂਗਸਟਰ ਕਾਲਾ ਧਨੌਲਾ ਹਿਸਟਰੀ ਸ਼ੀਟਰ ਸੀ, ਜਿਸ ’ਤੇ 60 ਤੋਂ ਵੱਧ ਵੱਖ-ਵੱਖ ਅਪਰਾਧਕ ਮਾਮਲੇ ਦਰਜ ਸਨ। ਪੁਲਿਸ ਲੰਬੇ ਸਮੇਂ ਤੋਂ ਕਾਲਾ ਧਨੌਲਾ ਦੀ ਭਾਲ ਕਰ ਰਹੀ ਸੀ । ਪਿਛਲੇ ਦਿਨੀਂ ਇਸ ਗੈਂਗਸਟਰ ਨੇ ਆਪਣੀ ਸਾਥੀਆਂ ਦੇ ਨਾਲ ਮਿਲਕੇ ਇੱਕ ਆਗੂ ’ਤੇ ਵੀ ਜਾਨਲੇਵਾ ਹਮਲਾ ਕੀਤਾ ਸੀ। ਫਿਲਹਾਲ ਜਿਸ ਦੀ ਪੁਲਿਸ ਮੁਕਾਬਲੇ ਵਿੱਚ ਮੌਤ ਹੋ ਗਈ ਹੈ।

Leave a Reply

Your email address will not be published. Required fields are marked *

Visitor : Visitor