
ਸੰਜੀਵ ਜਿੰਦਲ
ਮਾਨਸਾ, 27 ਫਰਵਰੀ 2024 :‘ਆਪ ਦੀ ਸਰਕਾਰ, ਆਪ ਦੇ ਦੁਆਰ’ ਸਕੀਮ ਤਹਿਤ ਸਬ ਡਵੀਜ਼ਨ ਪੱਧਰ ’ਤੇ ਲਗਾਏ ਜਾ ਰਹੇ ਕੈਂਪਾਂ ਦੀ ਲਗਾਤਾਰਤਾ ਵਿਚ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਨੇ ਸਬ ਡਵੀਜ਼ਨ ਸਰਦੂਲਗੜ੍ਹ ’ਚ 27 ਫਰਵਰੀ ਤੋਂ 01 ਮਾਰਚ ਤੱਕ ਲੱਗਣ ਵਾਲੇ ਕੈਂਪਾਂ ਦੀ ਸਮਾਂ ਸਾਰਣੀ ਜਾਰੀ ਕੀਤੀ ਹੈ।
ਉਨ੍ਹਾਂ ਦੱਸਿਆ ਕਿ 27 ਫਰਵਰੀ ਨੂੰ ਪਿੰਡ ਟਿੱਬੀ ਹਰੀ ਸਿੰਘ ਵਾਲਾ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ, ਮੀਰਪੁਰ ਖੁਰਦ ਵਿਖੇ ਬਾਅਦ ਦੁਪਹਿਰ 02 ਵਜੇ ਤੋਂ ਸ਼ਾਮ 04 ਵਜੇ ਤੱਕ, ਕੋਟੜਾ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਅਤੇ ਪਿੰਡ ਕੁਸਲਾ ਵਿਖੇ ਬਾਅਦ ਦੁਪਹਿਰ 02 ਵਜੇ ਤੋਂ ਸ਼ਾਮ 04 ਵਜੇ ਤੱਕ ਕੈਂਪ ਲਗਾਏ ਜਾਣਗੇ।
ਇਸੇ ਤਰ੍ਹਾਂ 28 ਫਰਵਰੀ ਨੂੰ ਪਿੰਡ ਆਦਮਕੇ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ, ਮੀਰਪੁਰ ਕਲਾਂ ਵਿਖੇ ਬਾਅਦ ਦੁਪਹਿਰ 02 ਵਜੇ ਤੋਂ ਸ਼ਾਮ 04 ਵਜੇ ਤੱਕ, ਭਲਾਈਕੇ ਵਿਖੇ ਸਵੇਰੇ 10 ਵਜੇ ਤੋਂ 12 ਵਜੇ ਤੱਕ ਅਤੇ ਦਸੌਧੀਆ ਵਿਖੇ ਬਾਅਦ ਦੁਪਹਿਰ 02 ਵਜੇ ਤੋਂ 04 ਵਜੇ ਤੱਕ ਕੈਂਪ ਲੱਗਣਗੇ।
29 ਫਰਵਰੀ ਨੂੰ ਪਿੰਡ ਘੁੱਦੂਵਾਲਾ ਵਿਖੇ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 12 ਵਜੇ ਤੱਕ ਰਣਜੀਤਗੜ੍ਹ ਬਾਂਦਰਾਂ ਵਿਖੇ ਬਾਅਦ ਦੁਪਹਿਰ 02 ਵਜੇ ਤੋਂ ਸ਼ਾਮ 04 ਵਜੇ ਤੱਕ ਕੈਂਪ ਲੱਗਣੇ ਅਤੇ 01 ਮਾਰਚ ਨੂੰ ਪਿੰਡ ਫੂਸਮੰਡੀ ਵਿਖੇ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 12 ਵਜੇ ਤੱਕ, ਸਾਧੂਵਾਲਾ ਵਿਖੇ ਬਾਅਦ ਦੁਪਹਿਰ 02 ਵਜੇ ਤੋਂ ਸ਼ਾਮ 04 ਵਜੇ ਤੱਕ, ਟਾਂਡੀਆਂ ਵਿਖੇ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 12 ਵਜੇ ਤੱਕ ਅਤੇ ਬੀਰੇਵਾਲਾ ਜੱਟਾਂ ਵਿਖੇ ਬਾਅਦ ਦੁਪਹਿਰ 02 ਵਜੇ ਤੋਂ 04 ਵਜੇ ਤੱਕ ਕੈਂਪ ਲਗਾਏ ਜਾਣਗੇ।

