ਬਿਊਰੋ, ਪ੍ਰਾਈਮ ਪੋਸਟ ਪੰਜਾਬ
ਆਮ ਆਦਮੀ ਪਾਰਟੀ ਨੇ ਪੰਜਾਬ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਵੱਲੋਂ 5 ਕੈਬਨਿਟ ਮੰਤਰੀਆਂ ਨੂੰ ਟਿਕਟ ਦੇ ਕੇ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਜਦੋਂ ਕਿ ਕਲਾਕਾਰ ਕਰਮਜੀਤ ਅਨਮੋਲ ਨੂੰ ਫਰੀਦਕੋਟ, ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ ਅਤੇ ਫਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਨੂੰ ਅਲਵੀਦਾ ਆਖ ਕੇ ਆਮ ਆਮਦੀ ਪਾਰਟੀ ਨਾਲ ਜੁੜਨ ਵਾਲੇ ਗੁਰਪ੍ਰੀਤ ਸਿੰਘ ਜੀਪੀ ‘ਤੇ ਆਮ ਆਮਦੀ ਪਾਰਟੀ ਨੇ ਵੱਡਾ ਦਾਅ ਖੇਡਿਆ ਹੈ।


