Visitor : Visitor

ਚੋਣ ਕਮਿਸ਼ਨ ਨੇ ਪੰਜਾਬ ਦੇ ਪੰਜ ਜ਼ਿਲ੍ਹਿਆਂ ਦੇ SSP ਬਦਲੇ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸਮੇਤ 4 ਰਾਜਾਂ ਦੇ ਜ਼ਿਲ੍ਹਾ ਮੈਜਿਸਟਰੇਟ, ਐਸਐਸਪੀ ਅਤੇ ਐਸਪੀ ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਪੰਜਾਬ ਦੇ ਪੰਜ ਜ਼ਿਲ੍ਹੇ ਪਠਾਨਕੋਟ, ਫਾਜ਼ਿਲਕਾ, ਜਲੰਧਰ ਦਿਹਾਤੀ, ਮਲੇਰਕੋਟਲਾ ਅਤੇ ਬਠਿੰਡਾ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਵੀ ਇਸ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਦੱਸ ਦੇਈਏ ਕਿ 2 ਦਿਨ ਪਹਿਲਾਂ…

ਬਿਊਰੋ, ਪ੍ਰਾਈਮ ਪੋਸਟ ਪੰਜਾਬ 

ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸਮੇਤ 4 ਰਾਜਾਂ ਦੇ ਜ਼ਿਲ੍ਹਾ ਮੈਜਿਸਟਰੇਟ, ਐਸਐਸਪੀ ਅਤੇ ਐਸਪੀ ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਪੰਜਾਬ ਦੇ ਪੰਜ ਜ਼ਿਲ੍ਹੇ ਪਠਾਨਕੋਟ, ਫਾਜ਼ਿਲਕਾ, ਜਲੰਧਰ ਦਿਹਾਤੀ, ਮਲੇਰਕੋਟਲਾ ਅਤੇ ਬਠਿੰਡਾ ਜ਼ਿਲ੍ਹਿਆਂ ਦੇ ਐਸਐਸਪੀਜ਼ ਨੂੰ ਵੀ ਇਸ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।

ਦੱਸ ਦੇਈਏ ਕਿ 2 ਦਿਨ ਪਹਿਲਾਂ ਚੋਣ ਕਮਿਸ਼ਨ ਨੇ ਜਲੰਧਰ ਦੇ ਡੀਸੀ ਵਿਸ਼ੇਸ਼ ਸਾਰੰਗਲ ਅਤੇ 2 ਵੱਡੇ ਪੁਲਿਸ ਪੁਲਿਸ ਅਧਿਕਾਰੀਆਂ ਨੂੰ ਬਦਲਣ ਦੇ ਹੁਕਮ ਜਾਰੀ ਕੀਤੇ ਸਨ। ਇਨ੍ਹਾਂ ਵਿੱਚ ਰੋਪੜ ਰੇਂਜ ਦੇ ਏਡੀਜੀਪੀ ਜਸਕਰਨ ਸਿੰਘ ਅਤੇ ਬਾਰਡਰ ਰੇਂਜ ਦੇ ਡੀਆਈਜੀ ਨਰਿੰਦਰ ਭਾਰਗਵ ਵੀ ਸ਼ਾਮਲ ਹਨ। ਉਨ੍ਹਾਂ ਦੀ ਥਾਂ ‘ਤੇ ਨਵੇਂ ਅਧਿਕਾਰੀ ਨਿਯੁਕਤ ਕਰਨ ਲਈ 3-3 ਅਧਿਕਾਰੀਆਂ ਦਾ ਪੈਨਲ ਮੰਗਿਆ ਗਿਆ ਹੈ।

Leave a Reply

Your email address will not be published. Required fields are marked *

Visitor : Visitor