Visitor : Visitor

ਚੋਣ ਕਮਿਸ਼ਨ ਵੱਲੋਂ ਚੋਣ ਡਿਊਟੀ ਤੋਂ ਗੈਰਹਾਜ਼ਰ ਰਹਿਣ ‘ਤੇ ਪੰਜਾਬ ਦੇ SDM ਵਿਰੁੱਧ ਅਨੁਸ਼ਾਸਨੀ ਕਾਰਵਾਈ ਦੇ ਨਿਰਦੇਸ਼ 

ਚੰਡੀਗੜ੍ਹ, 24 ਮਾਰਚ 2024 : ਚੋਣ ਕਮਿਸ਼ਨ ਨੇ ਪੰਜਾਬ ਦੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਅਮਲੋਹ ਦੇ ਉਪ ਮੰਡਲ ਮੈਜਿਸਟਰੇਟ ਵਿਰੁੱਧ ਚੋਣ ਡਿਊਟੀ ਤੋਂ ਗੈਰਹਾਜ਼ਰ ਰਹਿਣ ਦੇ ਦੋਸ਼ ਹੇਠ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਸਹਾਇਕ ਰਿਟਰਨਿੰਗ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਅਮਰਦੀਪ ਸਿੰਘ ਥਿੰਦ ਦੀ ਗੈਰ-ਹਾਜ਼ਰੀ ‘ਤੇ ਉਨ੍ਹਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ…

ਚੰਡੀਗੜ੍ਹ, 24 ਮਾਰਚ 2024 : ਚੋਣ ਕਮਿਸ਼ਨ ਨੇ ਪੰਜਾਬ ਦੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਅਮਲੋਹ ਦੇ ਉਪ ਮੰਡਲ ਮੈਜਿਸਟਰੇਟ ਵਿਰੁੱਧ ਚੋਣ ਡਿਊਟੀ ਤੋਂ ਗੈਰਹਾਜ਼ਰ ਰਹਿਣ ਦੇ ਦੋਸ਼ ਹੇਠ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।

ਸਹਾਇਕ ਰਿਟਰਨਿੰਗ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਅਮਰਦੀਪ ਸਿੰਘ ਥਿੰਦ ਦੀ ਗੈਰ-ਹਾਜ਼ਰੀ ‘ਤੇ ਉਨ੍ਹਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਇੱਕ ਬਿਆਨ ਵਿੱਚ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਐਤਵਾਰ ਨੂੰ ਕਿਹਾ ਕਿ ਚੋਣ ਕਮਿਸ਼ਨ ਨੇ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਨੂੰ ਯਕੀਨੀ ਬਣਾਉਣ ਲਈ ਥਿੰਦ ਦੀ ਥਾਂ ਪੰਜਾਬ ਸਿਵਲ ਸਰਵਿਸਿਜ਼ ਅਫ਼ਸਰ ਕਰਨਦੀਪ ਸਿੰਘ ਨੂੰ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਨਿਯੁਕਤ ਕੀਤਾ ਹੈ।ਚੋਣ ਕਮਿਸ਼ਨ ਨੇ ਥਿੰਦ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਦੀ ਰਿਪੋਰਟ ਵੀ ਮੰਗੀ ਹੈ।

Leave a Reply

Your email address will not be published. Required fields are marked *

Visitor : Visitor