ਲਾਲ ਕ੍ਰਿਸ਼ਨ ਅਡਵਾਨੀ ਨੂੰ ਕੱਲ੍ਹ ਉਨ੍ਹਾਂ ਗ੍ਰਹਿ ਦੇ ਦਿੱਤਾ ਜਾਵੇਗਾ ਐਵਾਰਡ
ਬਿਊਰੋ, ਪ੍ਰਾਈਮ ਪੋਸਟ ਪੰਜਾਬ
ਨਵੀਂ ਦਿੱਲੀ : ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅੱਜ ਸ਼ਨੀਵਾਰ ਨੂੰ ਚਾਰ ਸ਼ਖਸੀਅਤਾਂ ਨੂੰ ਮਰਨ ਉਪਰੰਤ ਦੇਸ਼ ਦੇ ਸਰਵਉੱਚ ਨਾਗਰਿਕ ਪੁਰਸਕਾਰ ਭਾਰਤ ਰਤਨ ਨਾਲ ਸਨਮਾਨਿਤ ਕੀਤਾ। ਇਨ੍ਹਾਂ ਵਿੱਚ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਸਾਬਕਾ ਪ੍ਰਧਾਨ ਮੰਤਰੀ ਪੀ.ਵੀ. ਨਰਸਿਮਹਾ ਰਾਓ, ਬਿਹਾਰ ਦੇ ਸਾਬਕਾ ਮੁੱਖ ਮੰਤਰੀ ਕਰਪੂਰੀ ਠਾਕੁਰ ਅਤੇ ਖੇਤੀਬਾੜੀ ਵਿਗਿਆਨੀ ਡਾ. ਐਸਐਸ ਸਵਾਮੀਨਾਥਨ ਸ਼ਾਮਲ ਹੈ।
ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ 31 ਮਾਰਚ ਨੂੰ ਭਾਰਤ ਰਤਨ ਦਿੱਤਾ ਜਾਵੇਗਾ। ਨਿਊਜ਼ ਏਜੰਸੀ ਏਐਨਆਈ ਨੇ ਕਿਹਾ- ਰਾਸ਼ਟਰਪਤੀ ਦ੍ਰੋਪਦੀ ਮੁਰਮੂ ਐਤਵਾਰ ਨੂੰ ਅਡਵਾਨੀ ਦੇ ਘਰ ਜਾ ਕੇ ਉਨ੍ਹਾਂ ਦਾ ਸਨਮਾਨ ਕਰਨਗੇ। ਸਿਹਤ ਖਰਾਬ ਹੋਣ ਕਾਰਨ ਉਹ ਅੱਜ ਨਹੀਂ ਆ ਸਕੇ। ਪੀਐਮ ਮੋਦੀ, ਗ੍ਰਹਿ ਮੰਤਰੀ ਸ਼ਾਹ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਅਡਵਾਨੀ ਦੇ ਘਰ ਮੌਜੂਦ ਰਹਿਣਗੇ।
ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਅੱਜ ਦੇ ਪ੍ਰੋਗਰਾਮ ਵਿੱਚ ਚਾਰ ਸ਼ਖਸੀਅਤਾਂ ਦੇ ਪਰਿਵਾਰਾਂ ਨੇ ਇਹ ਸਨਮਾਨ ਪ੍ਰਾਪਤ ਕੀਤਾ। ਨਰਸਿਮਹਾ ਰਾਓ ਦੇ ਪੁੱਤਰ ਪੀਵੀ ਪ੍ਰਭਾਕਰ ਰਾਓ, ਚੌਧਰੀ ਚਰਨ ਸਿੰਘ ਦੇ ਪੋਤੇ ਜਯੰਤ ਚੌਧਰੀ, ਕਰਪੂਰੀ ਠਾਕੁਰ ਦੇ ਪੁੱਤਰ ਰਾਮਨਾਥ ਠਾਕੁਰ ਅਤੇ ਐਮਐਸ ਸਵਾਮੀਨਾਥਨ ਦੀ ਬੇਟੀ ਨਿਤਿਆ ਰਾਓ ਨੇ ਰਾਸ਼ਟਰਪਤੀ ਤੋਂ ਸਨਮਾਨ ਪ੍ਰਾਪਤ ਕੀਤਾ।
ਜ਼ਿਕਰਯੋਗ ਹੈ ਕਿ ਇਸ ਸਾਲ ਕੇਂਦਰ ਨੇ 5 ਸ਼ਖਸੀਅਤਾਂ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਸੀ। 2014 ‘ਚ ਸੱਤਾ ਸੰਭਾਲਣ ਤੋਂ ਬਾਅਦ ਮੋਦੀ ਦੇ ਕਾਰਜਕਾਲ ਦੌਰਾਨ ਮਦਨ ਮੋਹਨ ਮਾਲਵੀਆ, ਅਟਲ ਬਿਹਾਰੀ ਵਾਜਪਾਈ, ਪ੍ਰਣਬ ਮੁਖਰਜੀ, ਭੂਪੇਨ ਹਜ਼ਾਰਿਕਾ ਅਤੇ ਨਾਨਾਜੀ ਦੇਸ਼ਮੁਖ ਨੂੰ ਇਹ ਸਨਮਾਨ ਮਿਲਿਆ ਹੈ। 2024 ਦੀਆਂ 5 ਮਸ਼ਹੂਰ ਹਸਤੀਆਂ ਸਮੇਤ ਹੁਣ ਤੱਕ ਇਹ ਸਨਮਾਨ ਹਾਸਲ ਕਰਨ ਵਾਲਿਆਂ ਦੀ ਗਿਣਤੀ 53 ਹੋ ਗਈ ਹੈ।

