ਸੰਜੀਵ ਜਿੰਦਲ
ਮਾਨਸਾ, 4 ਅਪ੍ਰੈਲ 2024 : ਮਾਨਸਾ ਸ਼ਹਿਰ ਦੇ ਇੱਕ ਮੈਡੀਕਲ ਸਟੋਰ ’ਤੇ ਨਕਾਬਪੋਸ਼ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਮੋਟਰਸਾਈਕਲ ਸਵਾਰ ਮੌਕੇ ਤੋਂ ਫ਼ਰਾਰ ਹੋ ਗਏ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਪਰ ਸਥਾਨਕ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ।

ਜਾਣਕਾਰੀ ਮੁਤਾਬਿਕ ਮੈਡੀਕਲ ਸਟੋਰ ਦਾ ਮਾਲਕ ਘਰ ਖਾਣਾ ਖਾਣ ਗਿਆ ਸੀ ਤਾਂ ਉਸ ਦੀ ਦੁਕਾਨ ਦੇ ਪਿੱਛੇ ਤੋਂ ਮੋਟਰਸਾਈਕਲ ਸਵਾਰ ਦੋ ਵਿਅਕਤੀ ਆਏ ਅਤੇ ਉਨ੍ਹਾਂ ਨੇ ਮੈਡੀਕਲ ਸਟੋਰ ‘ਤੇ 4 ਤੋਂ 5 ਗੋਲੀਆਂ ਚਲਾਈਆਂ।
ਮਾਨਸਾ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ ’ਤੇ ਪੁੱਜੇ। ਮਾਨਸਾ ਸਿਟੀ 2 ਦੇ ਇੰਚਾਰਜ ਕਰਮਜੀਤ ਸਿੰਘ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ 2 ਅਣਪਛਾਤੇ ਵਿਅਕਤੀਆਂ ਨੇ ਮੈਡੀਕਲ ਸਟੋਰ ਦੀਆਂ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ ਹੈ।ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਅਤੇ ਉਹ ਜਾਂਚ ਕਰ ਰਹੇ ਹਨ ਅਤੇ ਜਲਦੀ ਹੀ ਇਨ੍ਹਾਂ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।