ਬਿਊਰੋ, ਪ੍ਰਾਈਮ ਪੋਸਟ ਪੰਜਾਬ
ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਲਈ ਸ੍ਰੀ ਆਨੰਦਪੁਰ ਸਾਹਿਬ ਅਤੇ ਸੰਗਰੂਰ ਲੋਕ ਸਭਾ ਹਲਕਿਆਂ ਦੇ ਵੱਡੇ ਆਗੂਆਂ ਵਿਚਾਲੇ ਤਕਰਾਰ ਬਣੀ ਹੋਈ ਹੈ, ਜਿਸ ਕਾਰਨ ਕੋਈ ਨਵਾਂ ਕਾਰਨਾਮਾ ਹੋ ਸਕਦਾ ਹੈ। ਜਾਣਕਾਰੀ ਅਨੁਸਾਰ ਸ੍ਰੀ ਆਨੰਦਪੁਰ ਸਾਹਿਬ ਤੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ.ਦਲਜੀਤ ਚੀਮਾ ਅਤੇ ਸੰਗਰੂਰ ਤੋਂ ਪਰਮਿੰਦਰ ਸਿੰਘ ਢੀਂਡਸਾ ਅਤੇ ਇਕਬਾਲ ਸਿੰਘ ਝੂੰਦਾਂ ਵਿਚਾਲੇ ਟਿਕਟ ਨੂੰ ਲੈ ਕੇ ਤਕਰਾਰ ਚੱਲ ਰਿਹਾ ਹੈ।
ਪਤਾ ਲੱਗਾ ਹੈ ਕਿ ਇਨ੍ਹਾਂ ਦੋਵਾਂ ਹਲਕਿਆਂ ਵਿਚ ਟਿਕਟ ਸੁਖਬੀਰ ਬਾਦਲਲਈ ਲਿਟਮਸ ਟੈਸਟ ਬਣ ਗਈ ਹੈ ਕਿਉਂਕਿ ਭਾਜਪਾ ਅਕਾਲੀ ਆਗੂਆਂ ‘ਤੇ ਬਾਜ਼ ਅੱਖ ਰੱਖ ਰਹੀ ਹੈ। ਹੁਣ ਦੇਖਣਾ ਹੋਵੇਗਾ ਕਿ ਸੁਖਬੀਰ ਬਾਦਲ ਇਨ੍ਹਾਂ ਚਾਰ ਪ੍ਰਮੁੱਖ ਨੇਤਾਵਾਂ ਵਿੱਚੋਂ ਕਿਹੜੇ ਦੋ ਉਮੀਦਵਾਰਾਂ ਨੂੰ ਟਿਕਟ ਦੇਣਗੇ।