Visitor : Visitor
,

ਸ਼ੰਭੂ ਬਾਰਡਰ : ਕਿਸਾਨ ਮੋਰਚੇ ‘ਚ ਲੱਗੀ ਅੱਗ, ਕਿਸਾਨਾਂ ਦੇ ਟਰੈਕਟਰ-ਟਰਾਲੀ ਸਮੇਤ ਚਾਰ ਟੈਂਟ ਸੜੇ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਪੰਜਾਬ-ਹਰਿਆਣਾ ਦੇ ਸ਼ੰਭੂ ਸਰਹੱਦ ‘ਤੇ ਕਿਸਾਨਾਂ ਦੇ ਟੈਂਟਾਂ ਨੂੰ ਅਚਾਨਕ ਅੱਗ ਲੱਗ ਗਈ। ਜਿਵੇਂ ਹੀ ਕਿਸਾਨਾਂ ਨੂੰ ਇਸ ਦੀ ਜਾਣਕਾਰੀ ਮਿਲੀ ਤਾਂ ਕਾਫੀ ਹਫੜਾ-ਤਫੜੀ ਮਚ ਗਈ। ਕਿਸਾਨਾਂ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਅੱਗ ਇੰਨੀ ਭਿਆਨਕ ਸੀ ਕਿ ਇਕ ਟਰੈਕਟਰ-ਟਰਾਲੀ ਅਤੇ 4 ਟੈਂਟ ਸੜ ਕੇ ਸੁਆਹ ਹੋ ਗਏ।…

ਬਿਊਰੋ, ਪ੍ਰਾਈਮ ਪੋਸਟ ਪੰਜਾਬ 

ਪੰਜਾਬ-ਹਰਿਆਣਾ ਦੇ ਸ਼ੰਭੂ ਸਰਹੱਦ ‘ਤੇ ਕਿਸਾਨਾਂ ਦੇ ਟੈਂਟਾਂ ਨੂੰ ਅਚਾਨਕ ਅੱਗ ਲੱਗ ਗਈ। ਜਿਵੇਂ ਹੀ ਕਿਸਾਨਾਂ ਨੂੰ ਇਸ ਦੀ ਜਾਣਕਾਰੀ ਮਿਲੀ ਤਾਂ ਕਾਫੀ ਹਫੜਾ-ਤਫੜੀ ਮਚ ਗਈ। ਕਿਸਾਨਾਂ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਅੱਗ ਇੰਨੀ ਭਿਆਨਕ ਸੀ ਕਿ ਇਕ ਟਰੈਕਟਰ-ਟਰਾਲੀ ਅਤੇ 4 ਟੈਂਟ ਸੜ ਕੇ ਸੁਆਹ ਹੋ ਗਏ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ।

ਅੱਗ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਨੇ ਦੱਸਿਆ ਕਿ ਹੁਸ਼ਿਆਰਪੁਰ ਤੋਂ ਜਥੇਬੰਦੀਆਂ ਦੇ ਗਰੁੱਪ ਦੀ ਟਰੈਕਟਰ-ਟਰਾਲੀ ਸੜ ਕੇ ਸੁਆਹ ਹੋ ਗਈ। ਇਸ ਦੇ ਨਾਲ ਹੀ ਉਨ੍ਹਾਂ ਨੇ ਮੋਰਚੇ ਵਿੱਚ ਮੌਜੂਦ ਅਤੇ ਬਾਕੀ ਲੋਕਾਂ ਨੂੰ ਅਫਵਾਹਾਂ ਨਾ ਫੈਲਾਉਣ ਦੀ ਅਪੀਲ ਹੈ। ਅੱਗ ਲੱਗਣ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਪਰ ਇਸ ਦੇ ਕਾਰਨਾਂ ਦੀ ਜਾਂਚ ਕੀਤੀ ਜਾਵੇਗੀ। 

ਸ਼ੰਭੂ ਬਾਰਡਰ ‘ਤੇ ਅੱਗ ਲੱਗਦੇ ਹੀ ਕਿਸਾਨ ਇਕਜੁੱਟ ਹੋ ਗਏ। ਇੱਕ ਕਿਸਾਨ ਨੂੰ ਪਾਈਪ ਨਾਲ ਅੱਗ ਬੁਝਾਉਂਦੇ ਦੇਖਿਆ ਗਿਆ ਜਦੋਂ ਕਿ ਕਈ ਬਾਲਟੀਆਂ ਨਾਲ ਅੱਗ ‘ਤੇ ਕਾਬੂ ਪਾ ਰਹੇ ਸਨ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਕਾਫ਼ੀ ਦੇਰ ਬਾਅਦ ਮੌਕੇ ‘ਤੇ ਪਹੁੰਚੀਆਂ।ਜਿਸ ਨੂੰ ਲੈ ਕੇ ਕਿਸਾਨਾਂ ਨੇ ਰੋਸ ਪ੍ਰਗਟ ਕੀਤਾ ਕਿ ਕਾਫੀ ਸਮ੍ਹਾਂ ਪਹਿਲਾਂ ਫਾਇਰ ਵਿਭਾਗ ਨੂੰ ਅੱਗ ਬਾਰੇ ਜਾਣਕਾਰੀ ਦਿੱਤੀ ਸੀ ,ਪਰ ਉਨ੍ਹਾਂ ਕਾਫੀ ਦੇਰ ਨਾਲ ਘਟਨਾ ਵਾਲੀ ਥਾਂ ਤੇ ਪਹੁੰਚੇ ਜਿਸ ਨਾਲ ਕਿਸਾਨਾਂ ਦਾ ਕਾਫੀ ਨੁਕਸਾਨ ਹੋ ਗਿਆ।

Leave a Reply

Your email address will not be published. Required fields are marked *

Visitor : Visitor