ਬਿਊਰੋ, ਪ੍ਰਾਈਮ ਪੋਸਟ ਪੰਜਾਬ
ਕਾਂਗਰਸ ਦੇ ਸਾਬਕਾ ਵਿਧਾਇਕ ਜੱਸੀ ਖੰਗੂੜਾ, ਜੋ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡ ਕੇ ‘ਆਪ’ ‘ਚ ਸ਼ਾਮਲ ਹੋਏ ਸਨ, ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਲੁਧਿਆਣਾ ਤੋਂ ਲੋਕ ਸਭਾ ਚੋਣਾਂ ਲਈ ਪਾਰਟੀ ਟਿਕਟ ਦੇ ਦਾਅਵੇਦਾਰਾਂ ਵਿੱਚੋਂ ਇੱਕ ਸਨ। ਪਾਰਟੀ ਨੇ ਲੁਧਿਆਣਾ ਲੋਕ ਸਭਾ ਸੀਟ ਲਈ ਮੌਜੂਦਾ ਵਿਧਾਇਕ ਅਸ਼ੋਕ ਪੱਪੀ ਪਰਾਸ਼ਰ ਨੂੰ ਆਪਣਾ ਉਮੀਦਵਾਰ ਚੁਣਿਆ ਹੈ।