ਬਿਊਰੋ, ਪ੍ਰਾਈਮ ਪੋਸਟ ਪੰਜਾਬ
ਤਰਨਤਾਰਨ ਦੇ ਪਿੰਡ ਠੱਕਰਪੁਰਾ ਵਿੱਚ ਇੱਕ ਪਰਿਵਾਰ ਦੀਆਂ ਵਿਦੇਸ਼ ਜਾਣ ਦੀਆਂ ਖੁਸ਼ੀਆਂ ਮਾਤਮ ਵਿੱਚ ਬਦਲ ਗਈਆਂ। ਬੇਟੇ ਦਾ ਵੀਜ਼ਾ ਆਉਣ ਦੀ ਖੁਸ਼ੀ ਵਿੱਚ ਰਿਸ਼ਤੇਦਾਰਾਂ ਨੂੰ ਮਿਲ ਕੇ ਪਰਤ ਰਿਹਾ ਪਰਿਵਾਰ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਵਿੱਚ ਪਤੀ-ਪਤਨੀ ਅਤੇ ਉਨ੍ਹਾਂ ਦੇ ਬੇਟੇ ਦੀ ਮੌਤ ਹੋ ਗਈ ਜਦਕਿ ਉਨ੍ਹਾਂ ਦਾ ਇੱਕ ਰਿਸ਼ਤੇਦਾਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ।
ਜ਼ਖ਼ਮੀ ਨੂੰ ਨਜ਼ਦੀਕੀ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਦਸਾ ਹਰੀਕੇ-ਭਿੱਖੀਵਿੰਡ ਰੋਡ ਉਪਰ ਹੋਇਆ। ਮ੍ਰਿਤਕਾਂ ਦੀ ਪਛਾਣ ਨਿਸ਼ਾਨ ਸਿੰਘ ਉਨ੍ਹਾਂ ਦੀ ਪਤਨੀ ਰਜਵੰਤ ਕੌਰ ਅਤੇ ਬੇਟੇ ਨਵਦੀਪ ਸਿੰਘ ਵਾਸੀ ਠੱਕਰਪੁਰਾ ਦੇ ਰੂਪ ਵਿੱਚ ਹੋਈ। ਇਸ ਤੋਂ ਇਲਾਵਾ ਜ਼ਖ਼ਮੀ ਦੀ ਪਛਾਣ ਜਗਜੀਤ ਸਿੰਘ ਵਜੋਂ ਹੋਈ ਹੈ।

