ਬਿਊਰੋ, ਪ੍ਰਾਈਮ ਪੋਸਟ ਪੰਜਾਬ
ਸੁਨਾਮ ਦੇ ਪਿੰਡ ਕਣਕਵਾਲ ਭੰਗੂਆਂ ਵਿੱਚ ਉਸਾਰੀ ਅਧੀਨ ਸ਼ੈਲਰ ਦੀ ਕੰਧ ਡਿੱਗਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਜ਼ਖ਼ਮੀ ਹੋ ਗਏ।ਅੱਜ ਸ਼ਨੀਵਾਰ ਸਵੇਰੇ ਨਿਰਮਾਣ ਅਧੀਨ ਕੰਧ ‘ਤੇ ਪਾਣੀ ਪਾਇਆ ਜਾ ਰਿਹਾ ਸੀ। ਇਸ ਦੌਰਾਨ ਅਚਾਨਕ ਕੰਧ ਡਿੱਗ ਗਈ ਅਤੇ ਪੰਜ ਮਜ਼ਦੂਰ ਮਲਬੇ ਹੇਠਾਂ ਦੱਬ ਗਏ। ਲੋਕਾਂ ਨੇ ਤੁਰੰਤ ਮਜ਼ਦੂਰਾਂ ਨੂੰ ਬਾਹਰ ਕੱਢਿਆ। ਜਨਕ ਰਾਜ ਅਤੇ ਅਮਨਦੀਪ ਸਿੰਘ ਨੂੰ ਸੁਨਾਮ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ।ਇਸੇ ਦੌਰਾਨ ਕ੍ਰਿਸ਼ਨਾ ਅਤੇ ਬਿੱਟੂ ਨੂੰ ਗੰਭੀਰ ਹਾਲਤ ਵਿੱਚ ਪਟਿਆਲਾ ਰੈਫਰ ਕਰ ਦਿੱਤਾ ਗਿਆ, ਜਿੱਥੇ ਬਿੱਟੂ ਦੀ ਵੀ ਮੌਤ ਹੋ ਗਈ।
ਐਸ.ਐਮ.ਓ ਡਾ.ਸੰਜੇ ਕਾਮਰਾ ਨੇ ਦੱਸਿਆ ਕਿ ਪੋਸਟਮਾਰਟਮ ਦੀ ਕਾਰਵਾਈ ਚੱਲ ਰਹੀ ਹੈ। ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਏ ਕ੍ਰਿਸ਼ਨ, ਜਗਸੀਰ ਅਤੇ ਬਿੱਟੂ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਐਸਐਚਓ ਕਰਮਜੀਤ ਸਿੰਘ ਨੇ ਦੱਸਿਆ ਕਿ ਕ੍ਰਿਸ਼ਨਾ ਅਤੇ ਬਿੱਟੂ ਨੂੰ ਗੰਭੀਰ ਹਾਲਤ ਵਿੱਚ ਪਟਿਆਲਾ ਰੈਫਰ ਕਰ ਦਿੱਤਾ ਗਿਆ, ਜਿੱਥੇ ਬਿੱਟੂ ਦੀ ਵੀ ਮੌਤ ਹੋ ਗਈ। ਐਸਐਚਓ ਨੇ ਕਿਹਾ ਕਿ ਮ੍ਰਿਤਕ ਮਜ਼ਦੂਰ ਦੇ ਵਾਰਸਾਂ ਦੀ ਸ਼ਿਕਾਇਤ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ।
ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਗੋਬਿੰਦ ਸਿੰਘ ਛਾਜਲੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 50 ਲੱਖ ਰੁਪਏ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਲਈ ਕਾਨੂੰਨ ਬਣਾਉਣਾ ਚਾਹੀਦਾ ਹੈ।

