Visitor : Visitor

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਕਸਟਮਰ ਐਗਜ਼ੀਕਿਊਟਿਵ ਦੀ ਭਰਤੀ ਲਈ ਪਲੇਸਮੈਂਟ ਕੈਂਪ 24 ਜੂਨ ਨੂੰ

ਸੰਜੀਵ ਜਿੰਦਲ  ਮਾਨਸਾ, 22 ਜੂਨ 2024 : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 24 ਜੂਨ, 2024 ਦਿਨ ਸੋਮਵਾਰ ਨੂੰ ‘ਐਜ਼ਾਈਲ ਹਰਬਲ ਪ੍ਰਾਈਵੇਟ ਲਿਮਿਟੇਡ’ ਵੱਲੋਂ ਕਸਟਮਰ ਐਗਜ਼ੀਕਿਊਟਿਵ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।   ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਸ੍ਰੀ ਰਵਿੰਦਰ ਸਿੰਘ ਨੇਂ ਦੱਸਿਆ ਕਿ ਇਸ ਕੈਂਪ…

ਸੰਜੀਵ ਜਿੰਦਲ 

ਮਾਨਸਾ, 22 ਜੂਨ 2024 : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 24 ਜੂਨ, 2024 ਦਿਨ ਸੋਮਵਾਰ ਨੂੰ ‘ਐਜ਼ਾਈਲ ਹਰਬਲ ਪ੍ਰਾਈਵੇਟ ਲਿਮਿਟੇਡ’ ਵੱਲੋਂ ਕਸਟਮਰ ਐਗਜ਼ੀਕਿਊਟਿਵ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।  

ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਸ੍ਰੀ ਰਵਿੰਦਰ ਸਿੰਘ ਨੇਂ ਦੱਸਿਆ ਕਿ ਇਸ ਕੈਂਪ ਵਿੱਚ ਘੱਟੋ ਘੱਟ ਯੋਗਤਾ 12ਵੀਂ ਪਾਸ ਲੜਕੀਆਂ ਭਾਗ ਲੈ ਸਕਦੀਆਂ ਹਨ, ਜਿੰਨ੍ਹਾਂ ਦੀ ਉਮਰ ਸੀਮਾ 18 ਤੋਂ 26 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਿਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ।

ਉਨ੍ਹਾਂ ਦੱਸਿਆ ਕਿ ਕੈਂਪ ਵਿਚ ਭਾਗ ਲੈਣ ਦੇ ਚਾਹਵਾਨ ਪ੍ਰਾਰਥੀ ਆਪਣੇ ਸਰਟੀਫਿਕੇਟ ਦੀਆਂ  ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ  (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਪਹੁੰਚਣ।

ਉਨ੍ਹਾਂ ਦੱਸਿਆ ਕਿ ਅਸਾਮੀਆਂ ਦੀ ਗਿਣਤੀ 100 ਹੈ। ਇੰਟਰਵਿਊ ਦਾ ਸਮਾਂ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 01:00 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 70872-98800, 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *

Visitor : Visitor