ਬਿਊਰੋ, ਪ੍ਰਾਈਮ ਪੋਸਟ ਪੰਜਾਬ
ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ਾ ਲਾਡੋਵਾਲਾ ਨੂੰ ਕਿਸਾਨ ਜਥੇਬੰਦੀਆਂ ਨੇ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ। ਕਿਸਾਨਾਂ ਨੇ ਪਿਛਲੇ 15 ਦਿਨਾਂ ਤੋਂ ਇਸ ਟੋਲ ਪਲਾਜ਼ਾ ‘ਤੇ ਡੇਰੇ ਲਾਏ ਹੋਏ ਸਨ ਅਤੇ NHAI ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸਨ। ਪ੍ਰਦਰਸ਼ਨਕਾਰੀਆਂ ਦੀ ਮੰਗ ਸੀ ਕਿ ਜਾਂ ਤਾਂ NHAI ਇਸ ਟੋਲ ਨੂੰ ਪੂਰੀ ਤਰ੍ਹਾਂ ਬੰਦ ਕਰੇ ਜਾਂ ਫਿਰ 150 ਰੁਪਏ ਪ੍ਰਤੀ ਵਾਹਨ ਰੱਖਿਆ ਜਾਵੇ। ਇਸ ਦੇ ਨਾਲ ਹੀ ਕਿਸਾਨਾਂ ਦਾ ਇਹ ਵੀ ਕਹਿਣਾ ਹੈ ਕਿ ਉਨ੍ਹਾਂ ਨੇ ਟੋਲ ਏਜੰਸੀ ਤੋਂ ਵਾਰ-ਵਾਰ ਮੰਗ ਕੀਤੀ ਹੈ ਕਿ ਉਹ ਸਮਾਂ ਸੀਮਾ ਸਬੰਧੀ ਦਸਤਾਵੇਜ਼ ਦਿਖਾਵੇ ਤਾਂ ਜੋ ਉਨ੍ਹਾਂ ਨੂੰ ਪਤਾ ਲੱਗ ਸਕੇ ਕਿ ਕਦੋਂ ਤੱਕ ਟੋਲ ਜਾਇਜ਼ ਹੈ। ਪਰ ਨਾ ਤਾਂ NHAI ਅਤੇ ਨਾ ਹੀ ਟੋਲ ਏਜੰਸੀ ਦਸਤਾਵੇਜ਼ ਦਿਖਾ ਰਹੀ ਹੈ।
ਇਸ ਤੋਂ ਸਾਫ ਪਤਾ ਲੱਗਦਾ ਹੈ ਕਿ ਇਹ ਟੋਲ ਪਲਾਜ਼ਾ ਗੈਰ-ਕਾਨੂੰਨੀ ਢੰਗ ਨਾਲ ਚੱਲ ਰਿਹਾ ਹੈ। ਇਸੇ ਦੌਰਾਨ ਅੱਜ ਐਤਵਾਰ ਨੂੰ ਕਿਸਾਨਾਂ ਨੇ ਟੋਲ ਪਲਾਜ਼ਾ ’ਤੇ ਪਹੁੰਚ ਕੇ ਆਪਣੀਆਂ ਪੱਲੀਆ ਸਮੇਤ ਕੈਬਿਨ ਬੰਦ ਕਰ ਦਿੱਤੇ। ਵੱਡੀ ਗਿਣਤੀ ਵਿੱਚ ਕਿਸਾਨ ਜਥੇਬੰਦੀਆਂ ਦੇ ਨਾਲ-ਨਾਲ ਟੈਕਸੀ ਯੂਨੀਅਨ ਅਤੇ ਟਰਾਂਸਪੋਰਟ ਯੂਨੀਅਨ ਦੇ ਅਧਿਕਾਰੀ ਵੀ ਪੁੱਜੇ ਹੋਏ ਸਨ। ਸਾਰਿਆਂ ਨੇ ਇਕੱਠੇ ਹੋ ਕੇ ਕੇਂਦਰ ਸਰਕਾਰ ਅਤੇ ਐਨਐਚਏਆਈ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਰਹੀ।


1 Comment
2