Visitor : Visitor

ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਦਾ ਤਬਾਦਲਾ, ਹਾਲੇ ਵੀ ਚੱਲ ਰਹੀ ਮੁਅੱਤਲ 

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ CISF ਮਹਿਲਾ ਸਿਪਾਹੀ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਮਹਿਲਾ ਮੁਲਾਜ਼ਮ ਕੁਲਵਿੰਦਰ ਕੌਰ ਨੂੰ ਚੰਡੀਗੜ੍ਹ ਏਅਰਪੋਰਟ ਤੋਂ ਬੈਂਗਲੁਰੂ ਤਬਦੀਲ ਕਰ ਦਿੱਤਾ ਗਿਆ ਹੈ। ਹਾਲਾਂਕਿ ਮਹਿਲਾ ਸਿਪਾਹੀ ਨੂੰ ਅਜੇ ਤੱਕ ਬਹਾਲ ਨਹੀਂ…

ਬਿਊਰੋ, ਪ੍ਰਾਈਮ ਪੋਸਟ ਪੰਜਾਬ 

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੂੰ ਥੱਪੜ ਮਾਰਨ ਵਾਲੀ CISF ਮਹਿਲਾ ਸਿਪਾਹੀ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਮਹਿਲਾ ਮੁਲਾਜ਼ਮ ਕੁਲਵਿੰਦਰ ਕੌਰ ਨੂੰ ਚੰਡੀਗੜ੍ਹ ਏਅਰਪੋਰਟ ਤੋਂ ਬੈਂਗਲੁਰੂ ਤਬਦੀਲ ਕਰ ਦਿੱਤਾ ਗਿਆ ਹੈ। ਹਾਲਾਂਕਿ ਮਹਿਲਾ ਸਿਪਾਹੀ ਨੂੰ ਅਜੇ ਤੱਕ ਬਹਾਲ ਨਹੀਂ ਕੀਤਾ ਗਿਆ ਹੈ। ਕੁਲਵਿੰਦਰ ਕੌਰ ਨੂੰ ਫਿਲਹਾਲ ਡਿਊਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਉਸ ਖਿਲਾਫ ਵਿਭਾਗੀ ਜਾਂਚ ਚੱਲ ਰਹੀ ਹੈ।

7 ਜੂਨ ਨੂੰ, ਮੰਡੀ, ਹਿਮਾਚਲ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ, ਚੰਡੀਗੜ੍ਹ ‘ਤੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਦੀ ਮਹਿਲਾ ਸਿਪਾਹੀ ਕੁਲਵਿੰਦਰ ਨੇ ਥੱਪੜ ਮਾਰ ਦਿੱਤਾ ਸੀ। ਕੰਗਨਾ ਰਣੌਤ ਦੇ ਥੱਪੜ ਮਾਰਨ ਦੀ ਘਟਨਾ ਤੋਂ ਬਾਅਦ CISF ਦੀ ਮਹਿਲਾ ਸਿਪਾਹੀ ਕੁਲਵਿੰਦਰ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਸੂਤਰਾਂ ਦੀ ਮੰਨੀਏ ਤਾਂ ਇਸ ਥੱਪੜ ਕਾਂਡ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਬਣਾਈ ਗਈ ਸੀ। ਐਸਆਈਟੀ ਨੇ ਮਾਮਲੇ ਦੀ ਜਾਂਚ ਪੂਰੀ ਕਰਕੇ ਅਧਿਕਾਰੀਆਂ ਨੂੰ ਰਿਪੋਰਟ ਸੌਂਪ ਦਿੱਤੀ ਹੈ।

ਕੰਗਨਾ ਦੇ ਇਸ ਬਿਆਨ ‘ਤੇ ਕੁਲਵਿੰਦਰ ਕੌਰ ਗੁੱਸੇ ‘ਚ ਸੀ

ਘਟਨਾ 7 ਜੂਨ 2024 ਦੀ ਹੈ। ਹਿਮਾਚਲ ਦੀ ਮੰਡੀ ਤੋਂ ਸੰਸਦ ਮੈਂਬਰ ਕੰਗਨਾ ਰਣੌਤ ਦਿੱਲੀ ਜਾਣ ਲਈ ਚੰਡੀਗੜ੍ਹ ਏਅਰਪੋਰਟ ਪਹੁੰਚੀ ਸੀ। ਚੰਡੀਗੜ੍ਹ ਏਅਰਪੋਰਟ ‘ਤੇ ਚੈਕਿੰਗ ਦੌਰਾਨ ਡਿਊਟੀ ‘ਤੇ ਮੌਜੂਦ ਮਹਿਲਾ ਸੁਰੱਖਿਆ ਕਰਮਚਾਰੀ ਕੁਲਵਿੰਦਰ ਕੌਰ ਨੇ ਕੰਗਨਾ ਨੂੰ ਥੱਪੜ ਮਾਰਿਆ ਸੀ। ਕਿਸਾਨ ਅੰਦੋਲਨ ਨੂੰ ਲੈ ਕੇ ਕੰਗਨਾ ਰਣੌਤ ਦੇ ਬਿਆਨ ਤੋਂ ਕੁਲਵਿੰਦਰ ਕੌਰ ਨਾਰਾਜ਼ ਸੀ। ਇਸ ਕਾਰਨ ਉਨ੍ਹਾਂ ਨੇ ਏਅਰਪੋਰਟ ‘ਤੇ ਕੰਗਨਾ ਨੂੰ ਥੱਪੜ ਮਾਰ ਦਿੱਤਾ।

Leave a Reply

Your email address will not be published. Required fields are marked *

Visitor : Visitor