ਬਿਊਰੋ, ਪ੍ਰਾਈਮ ਪੋਸਟ ਪੰਜਾਬ
ਗੁਰਦਾਸਪੁਰ : ਕਾਰ ਅਤੇ ਮੋਟਰਸਾਈਕਲ ਦੀ ਟੱਕਰ ਚ 2 ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਦੀਨਾਨਗਰ ਦੇ ਬਾਹਰੀ ਹਸਪਤਾਲ ਨੇੜੇ ਇੱਕ ਮੋਟਰਸਾਈਕਲ ਅਤੇ ਇਨੋਵਾ ਦੀ ਸਿੱਧੀ ਟੱਕਰ ਹੋ ਗਈ ਜਿਸ ਕਾਰਨ ਮੋਟਰਸਾਈਕਲ ਸਵਾਰ ਦੋਨਾਂ ਨੌਜਵਾਨਾਂ ਦੀ ਮੋਕੇ ਤੇ ਹੀ ਮੌਤ ਹੋ ਗਈ ਹੈ ।
ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਹਿਤੇਸ਼ ਸਿੰਗਲਾ ਪੁੱਤਰ ਮਨੋਜ ਸਿੰਗਲਾ ਅਤੇ ਵਰੁਣ ਮਹਾਜਨ ਪੁੱਤਰ ਭਾਰਤ ਭੂਸਣ ਵਜੋਂ ਹੋਈ ਹੈ। ਪੁਲਿਸ ਵੱਲੋਂ ਲਾਸ਼ਾਂ ਨੂੰ ਕਬਜੇ ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।