ਬਿਊਰੋ, ਪ੍ਰਾਈਮ ਪੋਸਟ ਪੰਜਾਬ
ਹਰਿਆਣਾ ਦੇ ਕੁਰੂਕਸ਼ੇਤਰ ‘ਚ ਨੈਸ਼ਨਲ ਹਾਈਵੇਅ 152ਡੀ ‘ਤੇ ਟਰੱਕ ਨਾਲ ਟਕਰਾਉਣ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ। ਕਾਰ ‘ਚ ਸਵਾਰ ਤਿੰਨ ਨੌਜਵਾਨ ਅੱਗ ‘ਚ ਜ਼ਿੰਦਾ ਸੜ ਗਏ, ਜਦਕਿ ਚੌਥਾ ਬੁਰੀ ਤਰ੍ਹਾਂ ਝੁਲਸ ਗਿਆ। ਇਹ ਚਾਰੇ ਨੌਜਵਾਨ ਪ੍ਰੀਖਿਆ ਦੇਣ ਲਈ ਹਿਮਾਚਲ ਜਾ ਰਹੇ ਸਨ।
ਘਟਨਾ ਬੀਤੀ ਰਾਤ ਕਰੀਬ 11 ਵਜੇ ਦੀ ਦੱਸੀ ਜਾ ਰਹੀ ਹੈ। ਪੁਲਸ ਮੁਤਾਬਕ ਝੱਜਰ ਦੇ ਪਿੰਡ ਮੰਜਪੁਰਾ ਦਾ ਰਹਿਣ ਵਾਲਾ ਆਸ਼ੀਸ਼ ਅਤੇ ਉਸ ਦੇ ਤਿੰਨ ਦੋਸਤ ਸਵਿਫਟ ਕਾਰ ‘ਚ ਪ੍ਰੀਖਿਆ ਦੇਣ ਲਈ ਹਿਮਾਚਲ ਪ੍ਰਦੇਸ਼ ਜਾ ਰਹੇ ਸਨ।
ਬੀਤੀ ਰਾਤ 11 ਵਜੇ ਦੇ ਕਰੀਬ ਐਨਐਚ 152 ਡੀ ’ਤੇ ਪਿੰਡ ਮੁਰਤਜਾਪੁਰ ਨੇੜੇ ਉਨ੍ਹਾਂ ਦੀ ਕਾਰ ਇੱਕ ਟਰੱਕ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ, ਜਿਸ ਕਾਰਨ ਕਾਰ ਨੂੰ ਅੱਗ ਲੱਗ ਗਈ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।