ਪੱਤਰ ਪ੍ਰੇਰਕ / ਪ੍ਰਾਈਮ ਪੋਸਟ ਪੰਜਾਬ
ਉਨਾਵ/ਉੱਤਰ ਪ੍ਰਦੇਸ਼: ਜ਼ਿਲ੍ਹੇ ਵਿੱਚ ਇੱਕ ਡਬਲ ਡੇਕਰ ਬੱਸ ਦੁੱਧ ਦੇ ਕੰਟੇਨਰ ਵਿੱਚ ਜਾ ਟਕਰਾਈ। ਇਸ ਹਾਦਸੇ ‘ਚ 18 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਇਸ ਦੇ ਨਾਲ ਹੀ, ਇਸ ਹਾਦਸੇ ‘ਚ 30 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਸੂਚਨਾ ਮਿਲਣ ’ਤੇ ਪਿੰਡ ਵਾਸੀ ਅਤੇ ਪੁਲਿਸ ਮੁਲਾਜ਼ਮ ਮੌਕੇ ’ਤੇ ਪਹੁੰਚ ਗਏ। ਜ਼ਖਮੀਆਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ। ਰਾਹਤ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ ਗਿਆ।
ਇਸ ਦੌਰਾਨ ਹਾਦਸੇ ਦੀ ਸੂਚਨਾ ਮਿਲਣ ‘ਤੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਪੁਲਿਸ ਨੇ ਲਾਸ਼ਾਂ ਦੀ ਸ਼ਨਾਖਤ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ਬਿਹਾਰ ਦੇ ਸੀਤਾਮੜੀ ਤੋਂ ਦਿੱਲੀ ਜਾ ਰਹੀ ਸੀ। ਇਸ ਦੇ ਨਾਲ ਹੀ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇਸ ਹਾਦਸੇ ਦਾ ਨੋਟਿਸ ਲਿਆ ਹੈ। ਉਨ੍ਹਾਂ ਨੇ ਮ੍ਰਿਤਕਾਂ ਪ੍ਰਤੀ ਹਮਦਰਦੀ ਵੀ ਪ੍ਰਗਟਾਈ ਹੈ। ਉਨ੍ਹਾਂ ਅਧਿਕਾਰੀਆਂ ਨੂੰ ਮੌਕੇ ’ਤੇ ਪੁੱਜਣ ਦੇ ਨਿਰਦੇਸ਼ ਦਿੱਤੇ ਹਨ।
ਜਾਣਕਾਰੀ ਮੁਤਾਬਕ ਹਾਦਸਾ ਬੁੱਧਵਾਰ ਤੜਕੇ 4.30 ਵਜੇ ਦੇ ਕਰੀਬ ਵਾਪਰਿਆ। ਬਿਹਾਰ ਤੋਂ ਦਿੱਲੀ ਜਾ ਰਹੀ ਇੱਕ ਡਬਲ ਡੇਕਰ ਬੱਸ ਲਖਨਊ-ਆਗਰਾ ਐਕਸਪ੍ਰੈਸਵੇਅ ‘ਤੇ ਬੇਹਟਾ ਮੁਜਾਵਰ ਥਾਣਾ ਖੇਤਰ ਦੇ ਗਧਾ ਪਿੰਡ ਦੇ ਸਾਹਮਣੇ ਦੁੱਧ ਦੇ ਕੰਟੇਨਰ ਨਾਲ ਟਕਰਾ ਗਈ। ਬੱਸ ਦੀ ਰਫ਼ਤਾਰ ਕਾਫ਼ੀ ਤੇਜ਼ ਸੀ। ਇਸ ਹਾਦਸੇ ‘ਚ ਹੁਣ ਤੱਕ 18 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। 30 ਤੋਂ ਵੱਧ ਯਾਤਰੀਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਕਈ ਯਾਤਰੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਬੁੱਧਵਾਰ ਤੜਕੇ ਵਾਪਰਿਆ। ਪੁਲਿਸ ਜ਼ਖਮੀਆਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ, ਤਾਂ ਜੋ ਮ੍ਰਿਤਕਾਂ ਦੀ ਪਛਾਣ ਹੋ ਸਕੇ। ਬਾਂਗਰਮਾਊ ਦੇ ਸੀਓ ਅਰਵਿੰਦ ਚੌਰਸੀਆ ਸਮੇਤ ਪੁਲਿਸ ਮੁਲਾਜ਼ਮਾਂ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਉਨਾਵ ਦੇ ਡੀਐਮ ਅਤੇ ਐਸਪੀ ਮੌਕੇ ‘ਤੇ ਪਹੁੰਚ ਗਏ ਹਨ।