Visitor : Visitor

ਭੀਖ ਮੰਗਣ ਵਾਲੇੇ, ਗੁੰਮ ਹੋਏ ਜਾਂ ਲਾਵਾਰਿਸ ਬੱਚੇ ਦੇ ਮਿਲਣ ’ਤੇ ਸੂਚਨਾ ਬਾਲ ਭਲਾਈ ਕਮੇਟੀ ਅਤੇ ਸੰਬਧਤ ਥਾਣੇ ਨੂੰ ਦੇਣ ਦੀ ਅਪੀਲ

ਝੁਨੀਰ ਵਿਖੇ ਭੀਖ ਮੰਗਣ ਵਾਲੇ ਬੱਚਿਆਂ ਦੀ ਸ਼ਨਾਖ਼ਤ ਲਈ ਚੈਕਿੰਗ ਕੀਤੀ ਸੰਜੀਵ ਜਿੰਦਲ  ਮਾਨਸਾ, 11 ਜੁਲਾਈ 2024 :ਚੇਅਰਪਰਸਨ ਨੈਸ਼ਨਲ ਕਮਿਸ਼ਨਰ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਕੁਲਵਿੰਦਰ ਸਿੰਘ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਤੀਸ਼ ਅੱਤਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਾਊਂਸਲਰ ਰਜਿੰਦਰ ਕੁਮਾਰ ਵੱਲੋਂ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ  ਝੁਨੀਰ ਦੀਆਂ…

ਝੁਨੀਰ ਵਿਖੇ ਭੀਖ ਮੰਗਣ ਵਾਲੇ ਬੱਚਿਆਂ ਦੀ ਸ਼ਨਾਖ਼ਤ ਲਈ ਚੈਕਿੰਗ ਕੀਤੀ

ਸੰਜੀਵ ਜਿੰਦਲ 

ਮਾਨਸਾ, 11 ਜੁਲਾਈ 2024 :ਚੇਅਰਪਰਸਨ ਨੈਸ਼ਨਲ ਕਮਿਸ਼ਨਰ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਕੁਲਵਿੰਦਰ ਸਿੰਘ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਤੀਸ਼ ਅੱਤਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਾਊਂਸਲਰ ਰਜਿੰਦਰ ਕੁਮਾਰ ਵੱਲੋਂ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ  ਝੁਨੀਰ ਦੀਆਂ ਵੱਖ ਵੱਖ ਜਨਤਕ ਥਾਵਾਂ ’ਤੇ ਭੀਖ ਮੰਗਣ ਵਾਲੇ ਬੱਚਿਆਂ ਦੀ ਸ਼ਨਾਖ਼ਤ ਲਈ ਚੈਕਿੰਗ ਕੀਤੀ ਗਈ।

ਇਸ ਮੌਕੇ ਉਨ੍ਹਾਂ ਜਨਤਕ ਥਾਵਾਂ ’ਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਭਾਗ ਵੱਲੋਂ ਬੱਚਿਆਂ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਾਲ ਸੁਰੱਖਿਆ ਵਿਭਾਗ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਤੋਂ ਜਾਣੂ ਕਰਵਾਉਣਾ ਲਾਜ਼ਮੀ ਹੈ ਤਾਂ ਜੋ ਕਿਸੇ ਲੋੜਵੰਦ ਬੱਚੇ ਦੀ ਮਦਦ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਭੀਖ ਮੰਗਣ ਵਾਲੇ ਬੱਚੇ, ਗੁੰਮ ਹੋਏ ਜਾਂ ਲਾਵਾਰਿਸ ਬੱਚੇ ਦੇ ਮਿਲਣ ’ਤੇ ਸੂਚਨਾ ਬਾਲ ਭਲਾਈ ਕਮੇਟੀ ਅਤੇ ਸੰਬਧਿਤ ਥਾਣੇ ਨੂੰ ਜ਼ਰੂਰ ਦੇਵੋ।

ਉਨ੍ਹਾਂ ਜਿਣਸੀ ਐਕਟ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਮੋਬਾਇਲ ’ਤੇ ਗਲਤ ਸੁਨੇਹੇ ਭੇਜਣਾ ਅਤੇ ਛੇੜਛਾੜ ਕਰਨ ’ਤੇ ਸਖ਼ਤ ਸਜ਼ਾ ਮਿਲਦੀ ਹੈ। ਕਾਊਂਸਲਰ ਨੇ ਕਿਹਾ ਕਿ ਬਾਲ ਵਿਆਹ, ਬਾਲ ਮਜ਼ਦੂਰੀ ਅਤੇ ਕਿਸੇ ਮੁਸੀਬਤ ਵਿਚ ਮਿਲੇ ਬੱਚੇ ਦੀ ਮਦਦ ਲਈ ਪੁਲਿਸ ਵਿਭਾਗ, ਬਾਲ ਭਲਾਈ ਕਮੇਟੀ ਤੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਮਾਨਸਾ ਵਿਖੇ ਸੂਚਨਾ ਦਿੱਤੀ ਜਾ ਸਕਦੀ ਹੈ।

Leave a Reply

Your email address will not be published. Required fields are marked *

Visitor : Visitor