Visitor : Visitor

ਨਹਿਰ ’ਚ ਨਹਾਉਂਦੇ ਸਮੇਂ ਪਿੰਡ ਦੇ ਸਰਪੰਚ ਸਮੇਤ ਤਿੰਨ ਵਿਅਕਤੀ ਪਾਣੀ ਵਿੱਚ ਰੁੜ੍ਹੇ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਬਟਾਲਾ ਦੇ ਪਿੰਡ ਅਲੀਵਾਲ ਵਿੱਚ ਅਪਰਬਾਰੀ ਦੁਆਬ ਨਹਿਰ ਵਿੱਚ ਨਹਾਉਣ ਗਿਆ ਪਿੰਡ ਭਰਥਵਾਲ ਦਾ ਸਰਪੰਚ ਰਣਬੀਰ ਸਿੰਘ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਿਆ। ਉਸ ਨੂੰ ਬਚਾਉਣ ਲਈ ਉਸ ਦੇ ਦੋ ਸਾਥੀ ਮੱਖਣ ਉਰਫ਼ ਮੱਖੂ ਅਤੇ ਕਰਤਾਰ ਸਿੰਘ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ ਪਰ ਪਾਣੀ ਦੇ ਤੇਜ਼ ਵਹਾਅ ਕਾਰਨ ਉਹ…

ਬਿਊਰੋ, ਪ੍ਰਾਈਮ ਪੋਸਟ ਪੰਜਾਬ 

ਬਟਾਲਾ ਦੇ ਪਿੰਡ ਅਲੀਵਾਲ ਵਿੱਚ ਅਪਰਬਾਰੀ ਦੁਆਬ ਨਹਿਰ ਵਿੱਚ ਨਹਾਉਣ ਗਿਆ ਪਿੰਡ ਭਰਥਵਾਲ ਦਾ ਸਰਪੰਚ ਰਣਬੀਰ ਸਿੰਘ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਿਆ। ਉਸ ਨੂੰ ਬਚਾਉਣ ਲਈ ਉਸ ਦੇ ਦੋ ਸਾਥੀ ਮੱਖਣ ਉਰਫ਼ ਮੱਖੂ ਅਤੇ ਕਰਤਾਰ ਸਿੰਘ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ ਪਰ ਪਾਣੀ ਦੇ ਤੇਜ਼ ਵਹਾਅ ਕਾਰਨ ਉਹ ਵੀ ਪਾਣੀ ਵਿੱਚ ਰੁੜ੍ਹ ਗਏ।

ਆਸ-ਪਾਸ ਦੇ ਲੋਕਾਂ ਨੇ ਤਿੰਨਾਂ ਨੂੰ ਡੁੱਬਦੇ ਦੇਖਿਆ ਤਾਂ ਉਨ੍ਹਾਂ ਨੇ ਪੁਲਸ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੇ ਨਹਿਰ ਦਾ ਪਾਣੀ ਬੰਦ ਕਰਕੇ ਗੋਤਾਖੋਰਾਂ ਨੂੰ ਬੁਲਾ ਕੇ ਤਿੰਨਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਦੱਸਿਆ ਜਾ ਰਿਹਾ ਹੈ ਕਿ ਅੱਜ ਸਵੇਰੇ ਇੱਕ ਵਿਅਕਤੀ ਮੱਖਣ ਸਿੰਘ ਦੀ ਲਾਸ਼ ਬਰਾਮਦ ਕਰ ਲਈ ਗਈ ਹੈ ਅਤੇ ਬਾਕੀਆਂ ਦੀ ਭਾਲ ਜਾਰੀ ਹੈ।

ਮ੍ਰਿਤਕ ਦੇ ਵਾਰਸਾਂ ਨੇ ਦੱਸਿਆ ਕਿ ਸਰਪੰਚ ਤੇ ਉਸ ਦੇ ਦੋ ਸਾਥੀ ਘਰੋਂ ਨਹਾਉਣ ਲਈ ਗਏ ਸਨ ਪਰ ਪਾਣੀ ਦੇ ਤੇਜ਼ ਵਹਾਅ ਕਾਰਨ ਤਿੰਨੋਂ ਨਹਿਰ ਵਿੱਚ ਰੁੜ੍ਹ ਗਏ। ਉਸ ਨੇ ਦੱਸਿਆ ਕਿ ਜਦੋਂ ਸਰਪੰਚ ਡੁੱਬ ਰਿਹਾ ਸੀ ਤਾਂ ਉਸ ਦੇ ਸਾਥੀਆਂ ਨੇ ਪਹਿਲਾਂ ਤਾਂ ਆਪਣੀਆਂ ਪੱਗਾਂ ਲਾਹ ਕੇ ਸਰਪੰਚ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਪੱਗ ਨਾਲ ਗੱਲ ਨਾ ਬਣੀ ਤਾਂ ਉਨ੍ਹਾਂ ਨੇ ਵੀ ਪਾਣੀ ਦੇ ਤੇਜ਼ ਵਹਾਅ ਵਿੱਚ ਛਾਲ ਮਾਰ ਦਿੱਤੀ ਜਿਸ ਕਾਰਨ ਉਹ ਵੀ ਡੁੱਬ ਗਏ।

Leave a Reply

Your email address will not be published. Required fields are marked *

Visitor : Visitor