ਬਿਊਰੋ, ਪ੍ਰਾਈਮ ਪੋਸਟ ਪੰਜਾਬ
ਫ਼ਿਰੋਜ਼ਪੁਰ ਵਿੱਚ ਇੱਕ ਵਿਅਕਤੀ ਨੇ ਆਪਣੀ ਪਤਨੀ ਦਾ ਕੁਹਾੜੀ ਨਾਲ ਕਤਲ ਕਰ ਦਿੱਤਾ। ਪਿੰਡ ਹੌਜ਼ ਖਾਸ ‘ਚ ਦੋਸ਼ੀ ਪਤੀ ਨੇ ਖੇਤਾਂ ‘ਚ ਕੰਮ ਕਰ ਰਹੀ ਪਤਨੀ ‘ਤੇ ਕੁਹਾੜੀ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ। ਦੋਸ਼ੀ ਸ਼ਰਾਬ ਪੀਣ ਦਾ ਆਦੀ ਹੈ ਅਤੇ ਆਪਣੀ ਪਤਨੀ ਦੇ ਚਰਿੱਤਰ ‘ਤੇ ਸ਼ੱਕ ਕਰਦਾ ਸੀ। ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਉਸ ਦੀ ਭਾਲ ਕਰ ਰਹੀ ਹੈ। ਸੂਚਨਾ ਮਿਲਣ ਦੇ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ। ਔਰਤ ਦੀ ਪਛਾਣ ਪਾਲੋ ਬਾਈ ਵਜੋਂ ਹੋਈ ਹੈ।
ਮ੍ਰਿਤਕ ਔਰਤ ਪਾਲੋ ਬਾਈ ਦੇ ਪੁੱਤਰ ਗੁਰਮੇਲ ਸਿੰਘ ਨੇ ਦੱਸਿਆ ਕਿ ਉਹ ਦੋ ਭਰਾ ਅਤੇ ਇੱਕ ਭੈਣ ਹਨ। ਉਸ ਦਾ ਪਿਤਾ ਸੁਖਦੇਵ ਸਿੰਘ ਸ਼ਰਾਬ ਪੀਣ ਦਾ ਆਦੀ ਹੈ। ਅਕਸਰ ਘਰ ਵਿੱਚ ਲੜਾਈ ਹੁੰਦੀ ਹੈ। ਉਹ ਆਪਣੀ ਮਾਂ ਪਾਲੋ ਬਾਈ ਦੀ ਵੀ ਕੁੱਟਮਾਰ ਕਰਦਾ ਸੀ। ਐਤਵਾਰ ਸਵੇਰੇ ਉਸਦੀ ਮਾਂ ਖੇਤ ਵਿੱਚ ਝੋਨਾ ਲਗਾ ਰਹੀ ਸੀ। ਪਿਤਾ ਸੁਖਦੇਵ ਸਿੰਘ ਸ਼ਰਾਬ ਦੇ ਨਸ਼ੇ ‘ਚ ਖੇਤ ‘ਚ ਪਹੁੰਚ ਗਿਆ ਅਤੇ ਉਥੇ ਪਾਲੋ ਬਾਈ ‘ਤੇ ਹਮਲਾ ਕਰ ਦਿੱਤਾ। ਗੰਭੀਰ ਸੱਟਾਂ ਲੱਗਣ ਕਾਰਨ ਔਰਤ ਦੀ ਮੌਤ ਹੋ ਗਈ। ਦੋਸ਼ੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋ ਗਿਆ।
ਦੂਜੇ ਪਾਸੇ ਡੀਐਸਪੀ ਏ. ਆਰ. ਸ਼ਰਮਾ ਨੇ ਦੱਸਿਆ ਕਿ ਮੁਲਜ਼ਮ ਸੁਖਦੇਵ ਆਪਣੀ ਪਤਨੀ ਦੇ ਚਰਿੱਤਰ ’ਤੇ ਸ਼ੱਕ ਕਰਦਾ ਸੀ। ਜਿਸ ਕਾਰਨ ਉਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।