ਸੰਜੀਵ ਜਿੰਦਲ
ਮਾਨਸਾ, 1 ਅਗਸਤ 2024 : ਮਾਨਸਾ ਕੋਰਟ ਚ ਪਾਰਕਿੰਗ ਨੂੰ ਲੈ ਕੇ ਹੋਏ ਝਗੜੇ ਵਿੱਚ ਵਕੀਲ ‘ਤੇ ਨੌਜਵਾਨ ਨੇ ਗੋਲੀਆਂ ਚਲਾ ਦਿੱਤੀਆਂ । ਹਾਲਾਂਕਿ ਇਸ ਘਟਨਾ ‘ਚ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। ਗੋਲੀ ਚੱਲਣ ਤੋਂ ਬਾਅਦ ਪੁਲਿਸ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਗੋਲੀ ਚਲਾਉਣ ਵਾਲੇ ਵਿਅਕਤੀ ਨੂੰ ਕਾਬੂ ਕਰ ਲਿਆ।
ਪੁਲੀਸ ਅਧਿਕਾਰੀ ਦਲਜੀਤ ਸਿੰਘ ਨੇ ਦੱਸਿਆ ਕਿ ਵਕੀਲ ਅਮਰਿੰਦਰ ਸਿੰਘ ਮਾਨ ਅਤੇ ਇੱਕ ਨੌਜਵਾਨ ਵਿਚਕਾਰ ਪਾਰਕਿੰਗ ਨੂੰ ਲੈ ਕੇ ਝਗੜਾ ਹੋ ਗਿਆ ਸੀ। ਜਿਸ ‘ਚ ਬਰਨਾਲਾ ਦੇ ਰਹਿਣ ਵਾਲੇ ਅਰਸ਼ਦੀਪ ਸਿੰਘ ਨੇ ਵਕੀਲ ਅਮਰਿੰਦਰ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਵਿੱਚ ਉਹ ਵਾਲ-ਵਾਲ ਬਚ ਗਿਆ। ਅਰਸ਼ਦੀਪ ਸਿੰਘ ਨੂੰ ਹਿਰਾਸਤ ਵਿੱਚ ਲੈ ਕੇ ਮਾਮਲਾ ਦਰਜ ਕਰ ਲਿਆ ਗਿਆ ਹੈ। ਫਿਲਹਾਲ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।