ਬਿਊਰੋ, ਪ੍ਰਾਈਮ ਪੋਸਟ ਪੰਜਾਬ
ਬਠਿੰਡਾ ਕੈਂਟ ਵਿੱਚ ਪਿਛਲੇ ਸਾਲ 2023 ਅਪਰੈਲ 12 ਨੂੰ ਆਪਣੇ ਚਾਰ ਸਾਥੀਆਂ ਨੂੰ ਗੋਲੀ ਮਾਰਨ ਵਾਲੇ ਫੌਜੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਸ ਦੇ ਨਾਲ ਹੀ ਫੌਜ ਦੇ ਜਨਰਲ ਕੋਰਟ ਮਾਰਸ਼ਲ ਨੇ ਉਸ ਨੂੰ ਨੌਕਰੀ ਤੋਂ ਵੀ ਕੱਢ ਦਿੱਤਾ ਹੈ। ਫੌਜੀ ਨੇ ਚਾਰ ਸੁੱਤੇ ਸਾਥੀਆਂ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਸੀ। ਦੋਸ਼ੀ ਦੇਸਾਈ ਮੋਹਨ ਅਤੇ ਮਰਨ ਵਾਲੇ ਬਾਕੀ ਚਾਰ ਫੌਜੀ 80 ਮੀਡੀਆ ਰੈਜੀਮੈਂਟ ਦੇ ਫੌਜੀ ਸਨ।
ਹਥਿਆਰ ਅਤੇ ਗੋਲੀਆਂ ਚੋਰੀ ਕਰਨ ਦਾ ਵੀ ਦੋਸ਼
ਮੀਡੀਆ ਰਿਪੋਰਟਾਂ ਮੁਤਾਬਕ ਦੋਸ਼ੀ ਨੂੰ ਹੱਤਿਆ ਦੇ ਨਾਲ-ਨਾਲ ਸੱਤ ਹਥਿਆਰ ਅਤੇ ਗੋਲੀਆਂ ਚੋਰੀ ਕਰਨ ਦਾ ਦੋਸ਼ੀ ਪਾਇਆ ਗਿਆ ਹੈ। ਬਠਿੰਡਾ ਪੁਲਸ ਨੇ ਮੌਕੇ ਤੋਂ ਗੋਲੀਆਂ ਦੇ ਕਈ ਖੋਲ੍ਹ ਵੀ ਬਰਾਮਦ ਕੀਤੇ ਸਨ।
ਜਨਵਰੀ ਤੋਂ ਸੁਣਵਾਈ ਚੱਲ ਰਹੀ ਸੀ
ਜਨਰਲ ਕੋਰਟ ਮਾਰਸ਼ਲ (ਜੀਸੀਐਮ) ਕਰਨਲ ਐਸ ਦੁਸਰੇਜਾ ਦੀ ਅਗਵਾਈ ਹੇਠ ਜਨਵਰੀ ਤੋਂ ਲਗਾਤਾਰ ਇਸ ਕੇਸ ਦੀ ਸੁਣਵਾਈ ਕਰ ਰਹੇ ਸਨ। ਆਰਮੀ ਐਕਟ 1925 ਦੇ ਤਹਿਤ ਫੌਜ ਨੇ 4 ਫੌਜੀ ਜਵਾਨਾਂ ਦੇ ਕਤਲ ਦੇ ਮਾਮਲੇ ਨੂੰ ਸਿਵਲ ਕੋਰਟ ਦੇ ਅਧਿਕਾਰ ਖੇਤਰ ਤੋਂ ਆਪਣੇ ਹੱਥਾਂ ਵਿੱਚ ਲੈ ਲਿਆ ਸੀ। ਹੁਣ ਦੋਸ਼ੀ ਦੇਸਾਈ ਮੋਹਨ ਨੂੰ ਉਮਰ ਕੈਦ ਦੀ ਸਜ਼ਾ ਸੁਣਾ ਕੇ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ।

