ਸੰਜੀਵ ਜਿੰਦਲ
ਮਾਨਸਾ, 5 ਅਗਸਤ 2024 : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 07 ਅਗਸਤ, 2024 ਦਿਨ ਬੁੱਧਵਾਰ ਨੂੰ ਵਰਧਮਾਨ ਯਾਰਨਸ ਐਂਡ ਥਰੈਡਸ ਲਿਮਟਡ, ਲੁਧਿਆਣਾ (Vardhman Yarns and Threads Limited Ludhiana) ਵੱਲੋਂ ਟਰੇਨੀ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ, ਰਵਿੰਦਰ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 10ਵੀਂ ਪਾਸ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ, ਜਿੰਨ੍ਹਾਂ ਦੀ ਉਮਰ ਸੀਮਾ 18 ਤੋਂ 28 ਸਾਲ ਤੱਕ ਹੋਣੀ ਚਾਹੀਦੀ ਹੈ। ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ। ਚਾਹਵਾਨ ਪ੍ਰਾਰਥੀ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ, ਆਧਾਰ ਕਾਰਡ ਦੀ ਕਾਪੀ ਅਤੇ ਰਜ਼ਿਊਮ ਲੈ ਕੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ ਕੈਂਪ ਵਾਲੇ ਦਿਨ ਸਵੇਰੇ 10 ਵਜੇ ਪਹੁੰਚਣ।
ਉਨ੍ਹਾਂ ਕਿਹਾ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 12000/- ਰੁਪਏ ਦੇ ਕਰੀਬ ਮਿਲਣਯੋਗ ਹੋਵੇਗੀ। ਇੰਟਰਵਿਊ ਦਾ ਸਮਾਂ ਸਵੇਰੇ 10:00 ਤੋਂ ਬਾਅਦ ਦੁਪਹਿਰ 01:30 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 88378-40597, 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

