ਬਿਊਰੋ, ਪ੍ਰਾਈਮ ਪੋਸਟ ਪੰਜਾਬ
ਜਗਰਾਓਂ ‘ਚ ਮੰਗਲਵਾਰ ਸਵੇਰੇ ਸ਼ਹਿਰ ਦੇ ਇਕ ਨਾਮੀ ਪ੍ਰਾਈਵੇਟ ਸਕੂਲ ਦੀ ਤੇਜ਼ ਰਫਤਾਰ ਵੈਨ, ਜੋ ਬੱਚਿਆਂ ਨੂੰ ਘਰ ਤੋਂ ਸਕੂਲ ਲੈ ਕੇ ਜਾ ਰਹੀ ਸੀ, ਦਰੱਖਤ ਨਾਲ ਟਕਰਾ ਗਈ ਜਿਸ ਕਰਕੇ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਇਕ ਬੱਚੇ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਕਈ ਬੱਚੇ ਜ਼ਖਮੀ ਹੋ ਗਏ। ਮ੍ਰਿਤਕ ਬੱਚਾ ਪਿੰਡ ਅਖਾੜਾ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ।
ਜਗਰਾਉਂ ਸਕੂਲ ਬੱਸ ਹਾਦਸੇ ‘ਤੇ ਪੰਜਾਬ ਸਰਕਾਰ ਦਾ ਐਕਸ਼ਨ ਲਿਆ ਹੈ। ਇਸ ਦੌਰਾਨ ਟਰਾਂਸਪੋਰਟ ਮੰਤਰੀ ਨੇ ਹਾਦਸੇ ਦੀ ਰਿਪੋਰਟ ਮੰਗੀ ਹੈ। ਦੋ ਦਿਨ ਦੇ ਅੰਦਰ ਸਕੂਲ ਵੈਨ ਹਾਦਸੇ ਦੀ ਡਿਟੇਲ ਰਿਪੋਰਟ ਮੰਗੀ ਗਈ ਹੈ।
ਜਾਣਕਾਰੀ ਅਨੁਸਾਰ ਮੰਗਲਵਾਰ ਸਵੇਰੇ ਰਾਏਕੋਟ ਰੋਡ ‘ਤੇ ਪਿੰਡ ਅਖਾੜਾ ਅਤੇ ਹੋਰ ਪਿੰਡਾਂ ਦੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਸਕੂਲ ਵੈਨ ਦੀ ਰਫਤਾਰ ਇੰਨੀ ਜ਼ਿਆਦਾ ਸੀ ਕਿ ਦਰੱਖਤ ਨਾਲ ਟਕਰਾ ਕੇ ਪੂਰੀ ਵੈਨ (Jagraon School Van Accident) ਚਕਨਾਚੂਰ ਹੋ ਗਈ। ਇਸ ਹਾਦਸੇ ‘ਚ ਤਿੰਨ ਬੱਚੇ ਗੰਭੀਰ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ।
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਆਵਾਜਾਈ ਨੂੰ ਚਾਲੂ ਕਰਵਾਇਆ। ਬੱਚੇ ਦੀ ਮੌਤ ਦੀ ਸੂਚਨਾ ਮਿਲਦੇ ਹੀ ਪਿੰਡ ਅਖਾੜਾ ਦੇ ਲੋਕ ਮੌਕੇ ‘ਤੇ ਪਹੁੰਚ ਗਏ ਅਤੇ ਪੁੱਤਰ ਦੀ ਲਾਸ਼ ਨੂੰ ਦੇਖ ਕੇ ਬੇਹੋਸ਼ ਹੋਣ ਲੱਗੇ। ਹਾਦਸਾ ਇੰਨਾ ਭਿਆਨਕ ਸੀ ਕਿ ਬੱਚੇ ਦੇ ਸਿਰ ਦਾ ਇੱਕ ਹਿੱਸਾ ਵੱਖ ਹੋ ਗਿਆ। ਬੱਚੇ ਦੀ ਹਾਲਤ ਦੇਖ ਕੇ ਮਾਹੌਲ ਤਣਾਅਪੂਰਨ ਹੋ ਗਿਆ।

