ਬਿਊਰੋ, ਪ੍ਰਾਈਮ ਪੋਸਟ ਪੰਜਾਬ
ਖੁਰਾਕ ਸਪਲਾਈ ਵਿਭਾਗ ਪੰਜਾਬ ਦੇ ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਈਡੀ ਵੱਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ 14 ਦਿਨਾ ਜੁਡੀਸ਼ੀਅਲ ਹਿਰਾਸਤ ਵਿਚ ਭੇਜ ਦਿੱਤਾ ਹੈ।
ਰਿਮਾਂਡ ਖ਼ਤਮ ਹੋਣ ਉਪਰੰਤ ਅੱਜ ਸੋਮਵਾਰ ਨੂੰ ਈਡੀ ਦੀ ਟੀਮ ਵਁਲੋਂ ਭਾਰਤ ਭੂਸ਼ਣ ਆਸ਼ੂ ਨੂੰ ਐਡੀਸ਼ਨਲ ਸੈਸ਼ਨ ਜੱਜ ਧਰਮਿੰਦਰ ਪਾਲ ਸਿੰਗਲਾ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਈਡੀ ਦੇ ਵਕੀਲ ਅਤੇ ਬਚਾਅ ਪੱਖ ਦੇ ਵਕੀਲ ਦੀਆਂ ਦਲੀਲਾਂ ਸੁਣਨ ਉਪਰੰਤ ਸਾਬਕਾ ਕਾਂਗਰਸੀ ਮੰਤਰੀ ਆਸ਼ੂ ਨੂੰ 14 ਦਿਨਾਂ ਦੀ ਜੁਡੀਸ਼ੀਅਲ ਹਿਰਾਸਤ ਭੇਜਣ ਦੇ ਹੁਕਮ ਦੇ ਦਿੱਤੇ ਹਨ।

