ਬਿਊਰੋ, ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ, 14 ਅਗਸਤ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਸਮਾਪਤ ਹੋ ਗਈ। ਮੀਟਿੰਗ ਤੋਂ ਬਾਅਦ ਬੰਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਡਾ: ਸੁਖਵਿੰਦਰ ਸਿੰਘ ਸੁੱਖੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ ਅਤੇ ਸੀਐਮ ਭਗਵੰਤ ਮਾਨ ਨੇ ਖੁਦ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਾਇਆ ਹੈ।
ਇਸ ਮੌਕੇ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਉਹ ਡਾ: ਅੰਬੇਡਕਰ ਦੀ ਸੋਚ ਨੂੰ ਲੈ ਕੇ ਅੱਗੇ ਵਧ ਰਹੇ ਹਨ | ਉਨ੍ਹਾਂ ਕਿਹਾ ਕਿ ਡਾ: ਸੁੱਖੀ ਨੂੰ ਹੋਰ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਡਾ: ਸੁੱਖੀ ਨੇ ਕਿਹਾ ਕਿ ਉਨ੍ਹਾਂ ਨੂੰ ਅਕਾਲੀ ਦਲ ਵਿਚ ਪੂਰਾ ਮਾਣ-ਸਨਮਾਨ ਮਿਲਿਆ ਹੈ। ਪਰ ਹਲਕੇ ਦਾ ਵਿਕਾਸ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਦਾ ਪਾਰਟੀ ਛੱਡਣਾ ਸ਼੍ਰੋਮਣੀ ਅਕਾਲੀ ਲਈ ਝਟਕਾ ਮੰਨਿਆ ਜਾ ਰਿਹਾ ਹੈ।

