
ਬਿਊਰੋ, ਪ੍ਰਾਈਮ ਪੋਸਟ ਪੰਜਾਬ
ਨਵੀਂ ਦਿੱਲੀ, 15 ਅਗਸਤ 2024 : ਅੱਜ 15 ਅਗਸਤ ਨੂੰ ਦੇਸ਼ ਆਪਣਾ 78ਵਾਂ ਸੁਤੰਤਰਤਾ ਦਿਵਸ ਮਨਾ ਰਿਹਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 11ਵੀਂ ਵਾਰ ਲਾਲ ਕਿਲੇ ਤੋਂ ਤਿਰੰਗਾ ਲਹਿਰਾਇਆ। ਮੋਦੀ ਨੇ ਕਿਹਾ- ਆਜ਼ਾਦੀ ਦੇ ਪ੍ਰੇਮੀਆਂ ਨੇ ਅੱਜ ਸਾਨੂੰ ਆਜ਼ਾਦੀ ਦਾ ਸਾਹ ਲੈਣ ਦਾ ਸੁਭਾਗ ਦਿੱਤਾ ਹੈ। ਇਹ ਦੇਸ਼ ਮਹਾਂ ਪੁਰਸ਼ਾਂ ਦਾ ਰਿਣੀ ਹੈ।


ਆਜ਼ਾਦੀ ਤੋਂ ਬਾਅਦ ਦੇਸ਼ ਵਾਸੀਆਂ ਨੂੰ ਮਾਈਂ-ਬਾਪ ਦੇ ਕਲਚਰ ਵਿੱਚੋਂ ਗੁਜ਼ਰਨਾ ਪਿਆ। ਅਸੀਂ ਸ਼ਾਸਨ ਦੇ ਇਸ ਮਾਡਲ ਨੂੰ ਬਦਲ ਦਿੱਤਾ ਹੈ। ਅੱਜ ਸਰਕਾਰ ਖੁਦ ਲੋਕਾਂ ਦੀਆਂ ਲੋੜਾਂ ਪੂਰੀਆਂ ਕਰ ਰਹੀ ਹੈ।


ਇਸ ਤੋਂ ਪਹਿਲਾਂ ਸਵੇਰੇ PM ਸ਼੍ਰੀ ਨਰੇਂਦਰ ਮੋਦੀ ਨੇ ਰਾਜਘਾਟ ਜਾ ਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। 78ਵੇਂ ਸੁਤੰਤਰਤਾ ਦਿਵਸ ਦਾ ਵਿਸ਼ਾ ਵਿਕਸਤ ਭਾਰਤ ਹੈ। ਇਸ ਤਹਿਤ ਆਜ਼ਾਦੀ ਦੇ 100ਵੇਂ ਵਰ੍ਹੇ 2047 ਤੱਕ ਭਾਰਤ ਨੂੰ ਵਿਕਸਤ ਦੇਸ਼ ਬਣਾਉਣ ਦਾ ਟੀਚਾ ਮਿੱਥਿਆ ਗਿਆ ਹੈ।

