ਸੰਜੀਵ ਜਿੰਦਲ
ਮਾਨਸਾ, 19 ਅਗਸਤ 2024 : ਸ਼੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਮਾਨਸਾ ਵੱਲੋਂ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋ ਪਿੰਡ ਕੋਟਲੀ ਕਲਾਂ ਵਿਖੇ ਦਿਨ ਦਿਹਾੜੇ ਹੋਏ ਕਤਲ ਦੇ ਦੋਸ਼ੀਆਂ ਨੂੰ 12 ਘੰਟਿਆ ਦੇ ਅੰਦਰ ਅੰਦਰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 18-08-2024 ਨੂੰ ਥਾਣਾ ਸਦਰ ਮਾਨਸਾ ਪੁਲਿਸ ਪਾਸ ਇਤਲਾਹ ਮਿਲੀ ਕਿ ਪਿੰਡ ਕੋਟਲੀ ਕਲਾਂ ਵਿਖੇ ਸੁਖਵਿੰਦਰ ਸਿੰਘ ਉਰਫ ਕਿੰਦਾ (ਉਮਰ 27 ਸਾਲ) ਪੁੱਤਰ ਕਰਮਜੀਤ ਸਿੰਘ ਵਾਸੀ ਕੋਟਲੀ ਕਲਾਂ ਦਾ ਦਿਨ ਦਿਹਾੜੇ ਗੋਲ਼ੀਆ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਿਸ ਦੇ ਸਬੰਧ ਵਿੱਚ ਤੁਰੰਤ ਕਾਰਵਾਈ ਕਰਦਿਆਂ, ਕਰਮਜੀਤ ਸਿੰਘ ਦੇ ਬਿਆਨ ਤੇ ਮੁੱ:ਨੰ:211 ਮਿਤੀ 18.08. 24 ਅ/ਧ 103, 190, 191(3), 49 BNS 25, 27/ 54/59 ਆਰਮਜ਼ ਐਕਟ ਥਾਣਾ ਸਦਰ ਮਾਨਸਾ ਬਰਖਿਲਾਫ ਨਰੈਣ ਸਿੰਘ ਪੁੱਤਰ ਜੀਤ ਸਿੰਘ, ਕਰਨੈਲ ਸਿੰਘ ਪੁੱਤਰ ਜੀਤ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਨਰੈਣ ਸਿੰਘ, ਸੁਖਦੇਵ ਸਿੰਘ ਪੁੱਤਰ ਕਰਨੈਲ ਸਿੰਘ,ਰਾਜ ਸਿੰਘ ਪੁੱਤਰ ਕਰਨੈਲ ਸਿੰਘ ਵਾਸੀਆਨ ਕੋਟਲੀ ਕਲਾਂ, ਚਰਨਾ ਸਿੰਘ ਪੁੱਤਰ ਜੀਤ ਸਿੰਘ ਵਾਸੀ ਕੱਲੋ ਦਰਜ ਰਜਿਸਟਰ ਕੀਤਾ ਗਿਆ।ਮੁੱਕਦਮਾ ਦੀ ਅਹਿਮੀਅਤ ਨੂੰ ਦੇਖਦੇ ਹੋਏ ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋ ਸ਼੍ਰੀ ਜਸਕੀਰਤ ਸਿੰਘ ਅਹੀਰ, ਕਪਤਾਨ ਪੁਲਿਸ(ਸਥਨਿਕ) ਮਾਨਸਾ, ਸ਼੍ਰੀ ਜਸਵਿੰਦਰ ਸਿੰਘ, ਉਪ. ਕਪਤਾਨ ਪੁਲਿਸ(ਡੀ) ਮਾਨਸਾ, ਸ਼੍ਰੀ ਗੁਰਪ੍ਰੀਤ ਸਿੰਘ ਬੈਂਸ, ਉਪ ਕਪਤਾਨ ਪੁਲਿਸ (ਸ:ਡ) ਮਾਨਸਾ ਦੀ ਦੇਖ ਰੇਖ ਹੇਠ ਇੰਸਪੈਕਟਰ ਜਗਦੀਸ਼ ਕੁਮਾਰ ਇੰਚਰਾਜ ਸੀ.ਆਈ.ਏ ਸਟਾਫ ਮਾਨਸਾ ਅਤੇ ਥਾਣੇਦਾਰ ਨਛੱਤਰ ਸਿੰਘ ਐਡੀਸ਼ਨਲ ਮੁੱਖ ਅਫਸਰ ਥਾਣਾ ਸਦਰ ਮਾਨਸਾ ਦੀਆਂ ਟੀਮਾਂ ਦਾ ਗਠਨ ਕੀਤਾ ਗਿਆ। ਜਿਹਨਾਂ ਵੱਲੋ ਮੁਸ਼ਤੈਦੀ ਨਾਲ ਕੰਮ ਕਰਦੇ ਹੋਏ ਬਾਹਰ ਭੱਜਣ ਦੀ ਤਾਕ ਵਿੱਚ ਬੈਠੇ ਕਤਲ ਦੀ ਵਾਰਦਤ ਵਿੱਚ ਸ਼ਾਮਲ ਦੋਸ਼ੀ ਗੁਰਪ੍ਰੀਤ ਸਿੰਘ ਪੁੱਤਰ ਨਰੈਣ ਸਿੰਘ ਵਾਸੀ ਕੋਟਲੀ ਕਲਾਂ (ਉਮਰ ਕਰੀਬ 32 ਸਾਲ) ਨੂੰ ਰੇਲਵੇ ਸਟੇਸ਼ਨ ਮਾਨਸਾ ਤੋਂ ਗ੍ਰਿਫਤਾਰ ਕਰਕੇ ਵਾਰਦਤ ਸਮੇਂ ਵਰਤਿਆ .45 ਬੋਰ ਪਿਸਟਲ ਬ੍ਰਾਮਦ ਕੀਤਾ ਗਿਆ ਹੈ (ਮੌਕਾ ਵਕੂਆ ਤੋਂ ਦੋਸ਼ੀਆਨ ਵੱਲੋਂ ਵਾਰਦਾਤ ਸਮੇਂ ਵਰਤਿਆ ਮੋਟਰਸਾਈਕਲ ਮਾਰਕਾ ਡਿਸਕਵਰ ਰੰਗ ਕਾਲਾ ਨੀਲਾ ਨੰਬਰ ਪੀ.ਬੀ. 10 ਸੀ ਏ 3203 ਸਮੇਤ ਮੋਟਰਸਾਈਕਲ ਰੇਹੜੀ ਕਬਜਾ ਵਿੱਚ ਲਿਆ ਗਿਆ ਹੈ।
ਮੁਢਲੀ ਪੁੱਛਗਿੱਛ ਦੋਰਾਨ ਇਹ ਸਾਹਮਣੇ ਆਇਆ ਹੈ ਕਿ ਮ੍ਰਿਤਕ ਸੁਖਵਿੰਦਰ ਸਿੰਘ ਵੱਲੋ ਸਾਲ 2022 ਵਿੱਚ ਦੋਸ਼ੀ ਗੁਰਪ੍ਰੀਤ ਸਿੰਘ ਦੇ ਚਾਚੇ ਕਰਨੈਲ ਸਿੰਘ ਹੋਰਾਂ ਦੀ ਲੱਤਾਂ ਤੋੜ ਦਿੱਤੀਆਂ ਗਈਆਂ ਸਨ ਜਿਸ ਸਬੰਧੀ ਮ੍ਰਿਤਕ ਸੁਖਵਿੰਦਰ ਸਿੰਘ ਅਤੇ ਹੋਰਨਾਂ ਦੇ ਖਿਲਾਫ ਮੁਕੱਮਦਾ ਨੰਬਰ 91 ਮਿਤੀ 02-09-2022 ਅ/ਧ 307, 324, 379-ਬੀ, 148, 149 ਥਾਣਾ ਮੋੜ ਦਰਜ ਰਜਿਸਟਰ ਹੋਇਆ ਸੀ, ਜਿਸਦੀ ਰੰਜਿਸ਼ ਦੇ ਚਲਦਿਆਂ ਹੀ ਇਹ ਵਾਰਦਾਤ ਨੂੰ ਇੰਜਾਮ ਦਿੱਤਾ ਗਿਆ ਹੈ।
ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਗ੍ਰਿਫਤਾਰ ਦੋਸ਼ੀ ਨੂੰ ਮਾਨਯੋਗ ਅਦਲਾਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਜਿਸਤੇ ਅਹਿਮ ਖੁਲਾਸੇ ਹੋਣ ਦੀ ਸੰਭਵਾਨਾ ਹੈ। ਇਸ ਤੋ ਇਲਾਵਾ ਵਾਰਦਤ ਵਿੱਚ ਸ਼ਾਮਲ ਬਾਕੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਟੀਮਾਂ ਲਗਤਾਰ ਮੁਸ਼ਤੈਦੀ ਨਾਲ ਕੰਮ ਕਰ ਰਹੀਆਂ ਹਨ।





