ਬਿਊਰੋ, ਪ੍ਰਾਈਮ ਪੋਸਟ ਪੰਜਾਬ
ਨਵੀਂ ਦਿੱਲੀ, 21 ਅਗਸਤ 2024 : SC-ST ਰਿਜ਼ਰਵੇਸ਼ਨ ‘ਚ ਕ੍ਰੀਮੀ ਲੇਅਰ ਲਾਗੂ ਕਰਨ ਦੇ ਸੁਪਰੀਮ ਕੋਰਟ ਦੇ ਫੈਸਲੇ ਖਿਲਾਫ ਅੱਜ ਬੁੱਧਵਾਰ (21 ਅਗਸਤ) ਨੂੰ 14 ਘੰਟੇ ਦੇ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਵਿਰੋਧ ਦਾ ਐਲਾਨ ਦਲਿਤ ਤੇ ਆਦਿਵਾਸੀਆਂ ਦੇ ਸੰਗਠਨ ਨੈਸ਼ਨਲ ਕਨਫੈਡਰੇਸ਼ਨ ਆਫ ਦਲਿਤ ਐਂਡ ਟ੍ਰਾਈਬਲ ਆਰਗੇਨਾਈਜ਼ੇਸ਼ਨਜ਼ (ਐਨ.ਏ.ਸੀ.ਡੀ.ਏ.ਓ.ਆਰ.) ਵੱਲੋਂ ਕੀਤਾ ਗਿਆ ਹੈ।
ਨੈਸ਼ਨਲ ਕਨਫੈਡਰੇਸ਼ਨ ਆਫ ਦਲਿਤ ਐਂਡ ਟ੍ਰਾਈਬਲ ਆਰਗੇਨਾਈਜ਼ੇਸ਼ਨ (ਐਨ.ਏ.ਸੀ.ਡੀ.ਏ.ਓ.ਆਰ.) ਨੇ ਅਦਾਲਤ ਦੇ ਸੁਝਾਅ ਨੂੰ ਦਲਿਤਾਂ ਅਤੇ ਆਦਿਵਾਸੀਆਂ ਦੇ ਸੰਵਿਧਾਨਕ ਅਧਿਕਾਰਾਂ ਦੇ ਵਿਰੁੱਧ ਦੱਸਿਆ ਹੈ। ਇਸ ਨੂੰ ਰੱਦ ਕਰਨ ਦੀ ਕੇਂਦਰ ਸਰਕਾਰ ਤੋਂ ਵੀ ਮੰਗ ਕੀਤੀ ਹੈ।
ਝਾਰਖੰਡ ਮੁਕਤੀ ਮੋਰਚਾ (ਜੇ.ਐੱਮ.ਐੱਮ.), ਕਾਂਗਰਸ ਅਤੇ ਖੱਬੀਆਂ ਪਾਰਟੀਆਂ ਨੇ ਇਸ ਦੇਸ਼ ਵਿਆਪੀ ਹੜਤਾਲ ਦਾ ਸਮਰਥਨ ਕੀਤਾ ਹੈ। ਜੇਐਮਐਮ ਨੇ ਆਪਣੇ ਸਾਰੇ ਨੇਤਾਵਾਂ, ਜ਼ਿਲ੍ਹਾ ਪ੍ਰਧਾਨਾਂ, ਸਕੱਤਰਾਂ ਅਤੇ ਜ਼ਿਲ੍ਹਾ ਕੋਆਰਡੀਨੇਟਰਾਂ ਨੂੰ ਇਸ ਹੜਤਾਲ ਵਿੱਚ ਸ਼ਾਮਲ ਹੋਣ ਲਈ ਕਿਹਾ ਹੈ।

