ਬਿਊਰੋ, ਪ੍ਰਾਈਮ ਪੋਸਟ ਪੰਜਾਬ
ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਵਿਨੀਤ ਕੁਮਾਰ ਵੱਲੋਂ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ-2024 ਮੌਕੇ ‘ਤੇ 23 ਸਤੰਬਰ 2024 (ਸੋਮਵਾਰ) ਨੂੰ ਜ਼ਿਲ੍ਹਾ ਫਰੀਦਕੋਟ ‘ਚ ਸਮੂਹ ਸਰਕਾਰੀ ਦਫਤਰਾਂ ਤੇ ਸਿੱਖਿਆ ਸੰਸਥਾਵਾਂ ਆਦਿ ‘ਚ ਲੋਕਲ ਛੁੱਟੀ ਐਲਾਨੀ ਗਈ ਹੈ।
ਪੰਜਾਬ ਦੇ ਜ਼ਿਲ੍ਹਾ ਫਰੀਦਕੋਟ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਵਿਨੀਤ ਕੁਮਾਰ, ਆਈ. ਏ. ਐੱਸ ਵੱਲੋਂ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ-2024 ਦੇ ਮੌਕੇ ‘ਤੇ 23 ਸਤੰਬਰ 2024 (ਸੋਮਵਾਰ) ਨੂੰ ਜ਼ਿਲ੍ਹਾ ਫਰੀਦਕੋਟ ਵਿਚ ਸਮੂਹ ਸਰਕਾਰੀ ਦਫਤਰਾਂ ਅਤੇ ਸਿੱਖਿਆ ਸੰਸਥਾਵਾਂ ਆਦਿ ਵਿਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਮੌਕੇ 23 ਸਤੰਬਰ ਨੂੰ ਫਰੀਦਕੋਟ ਜ਼ਿਲ੍ਹੇ ਅੰਦਰ ਸਮੂਹ ਸਰਕਾਰੀ ਦਫਤਰਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਇਕ ਦਿਨ ਦੀ ਛੁੱਟੀ ਰਹੇਗੀ।
ਅਕਤੂਬਰ ਮਹੀਨੇ ‘ਚ ਇਨ੍ਹਾਂ ਤਰੀਕਾਂ ਨੂੰ ਹੋਣਗੀਆਂ ਜਨਤਕ ਛੁੱਟੀਆਂ
ਸਤੰਬਰ ਦਾ ਮਹੀਨਾ ਅੱਧੇ ਤੋਂ ਵੱਧ ਲੰਘ ਚੁੱਕਿਆ ਹੈ। ਅਕਤੂਬਰ ਦਾ ਨਵਾਂ ਮਹੀਨਾ ਜਲਦੀ ਹੀ ਸ਼ੁਰੂ ਹੋ ਜਾਵੇਗਾ। ਇਸ ਦੇ ਨਾਲ ਹੀ ਦੇਸ਼ ‘ਚ ਤਿਉਹਾਰਾਂ ਦੇ ਸੀਜ਼ਨ ਸ਼ੁਰੂਆਤ ਵੀ ਹੋ ਜਾਵੇਗੀ। ਅਕਤੂਬਰ ਮਹੀਨੇ ਵਿੱਚ ਬੈਂਕ ਅਤੇ ਦਫ਼ਤਰ ਕਈ ਦਿਨ ਬੰਦ ਰਹਿਣਗੇ। ਸਕੂਲਾਂ ਵਿੱਚ ਵੀ ਛੁੱਟੀ ਰਹੇਗੀ।
ਅਜਿਹੇ ‘ਚ ਜੇਕਰ ਤੁਸੀਂ ਤਿਉਹਾਰਾਂ ਦੇ ਸੀਜ਼ਨ ‘ਚ ਕਿਤੇ ਘੁੰਮਣ ਜਾਂ ਬਾਹਰ ਜਾਣ ਦਾ ਪਲਾਨ ਬਣਾ ਰਹੇ ਹੋ ਤਾਂ ਇਹ ਖਬਰ ਤੁਹਾਡੇ ਕੰਮ ਦੀ ਹੈ। ਤਾਂ ਜੋ ਤੁਹਾਨੂੰ ਵੀ ਇਹ ਪਤਾ ਲੱਗੇ ਕਿ ਕਿਸ ਦਿਨ ਸਰਕਾਰੀ ਛੁੱਟੀ ਹੋਵੇਗੀ ਅਤੇ ਸਕੂਲ ਵੀ ਬੰਦ ਰਹਿਣਗੇ।
11 ਨੂੰ ਦੁਰਗਾ ਅਸ਼ਟਮੀ, 12 ਨੂੰ ਦੁਸਹਿਰੇ, ਵਿਜਯਾਦਸ਼ਮੀ ਅਤੇ 31 ਅਕਤੂਬਰ ਨੂੰ ਦੀਵਾਲੀ ਦੀ ਛੁੱਟੀ ਰਹੇਗੀ। ਇਸ ਤਰ੍ਹਾਂ ਅਕਤੂਬਰ ਮਹੀਨੇ ਵਿੱਚ ਵੀਕੈਂਡ ਨੂੰ ਛੱਡ ਕੇ ਕੁੱਲ 5 ਦਿਨਾਂ ਦੀਆਂ ਜਨਤਕ ਛੁੱਟੀਆਂ ਹੋਣਗੀਆਂ।

