ਬਿਊਰੋ, ਪ੍ਰਾਈਮ ਪੋਸਟ ਪੰਜਾਬ
ਅੰਮ੍ਰਿਤਸਰ : ਅੰਮ੍ਰਿਤਸਰ ‘ਚ ਹਰਿਮੰਦਰ ਸਾਹਿਬ ਕੰਪਲੈਕਸ ‘ਚ ਇਕ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਲਈ। ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਵੀ.ਆਈ.ਪੀ. ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਸਨ ਜਿਸ ਦੇ ਨਾਲ ਗੰਨਮੈਨ ਮੌਜੂਦ ਸਨ। ਉੱਥੇ ਨੌਜਵਾਨ ਦੌੜਦਾ ਆਇਆ, ਉਸ ਨੇ ਗੰਨਮੈਨ ਦੀ ਪਿਸਤੌਲ ਖੋਹ ਲਈ ਅਤੇ ਖੁਦ ਨੂੰ ਗੋਲੀ ਮਾਰ ਲਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਨਾਲ ਹੀ ਪੁਲਿਸ ਮ੍ਰਿਤਕ ਦੀ ਪਹਿਚਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਪੁਲਿਸ ਅਧਿਕਾਰੀ ਦਾ ਕਹਿਣਾ ਹੈ ਜ਼ਖ਼ਮੀ ਗੂਰੂ ਨਾਨਕ ਦੇਵ ਹਸਪਤਾਲ ਵਿੱਚ ਜੇਰੇ ਇਲਾਜ ਹੈ ਪਰ ਸੂਤਰਾਂ ਮੁਤਾਬਕ ਉਸਦੀ ਮੌਕੇ ਉੱਤੇ ਮੌਤ ਹੋ ਗਈ ਸੀ। ਫਿਲਹਾਲ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਉਹਨ੍ਹਾਂ ਦਾ ਕਹਿਣਾ ਹੈ ਕਿ ਵਿਅਕਤੀ ਦੀ ਸ਼ਿਨਾਖਤ ਨਹੀਂ ਹੋ ਸਕੀ ਹੈ। ਉਹ ਕੌਣ ਹੈ ਕਿੱਥੋਂ ਦਾ ਰਹਿਣ ਵਾਲਾ ਹੈ ਇਸ ਬਾਰੇ ਜਾਂਚ ਕੀਤੀ ਜਾ ਰਹੀ ਹੈ।
ਅਜੇ ਤੱਕ ਮ੍ਰਿਤਕ ਨੌਜਵਾਨ ਦੀ ਪਛਾਣ ਨਹੀਂ ਹੋ ਸਕੀ ਹੈ। ਇੰਨੀ ਸੁਰੱਖਿਆ ਦੇ ਬਾਵਜੂਦ ਇੱਕ ਨੌਜਵਾਨ ਨੇ ਆਪਣੇ ਆਪ ਨੂੰ ਗੋਲੀ ਮਾਰ ਲੈਣੀ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਨੌਜਵਾਨ ਦੀ ਪਛਾਣ ਵੀ ਕੀਤੀ ਜਾ ਰਹੀ ਹੈ।