ਬਿਊਰੋ, ਪ੍ਰਾਈਮ ਪੋਸਟ ਪੰਜਾਬ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ਉਤੇ ਸੁਪਰੀਮ ਕੋਰਟ ਨੇ ਦਿੱਲੀ, ਪੰਜਾਬ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ। ਜਗਤਾਰ ਸਿੰਘ ਹਵਾਰਾ ਨੇ ਤਿਹਾੜ ਜੇਲ੍ਹ ਵਿੱਚ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਟਰਾਂਸਫਰ ਕਰਨ ਦੀ ਮੰਗ ਕੀਤੀ ਹੈ।
ਹਵਾਰਾ ਕਰੀਬ 28 ਸਾਲ ਤੋਂ ਜੇਲ੍ਹ ਵਿੱਚ ਬੰਦ ਹੈ। 2004 ਵਿੱਚ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਸੁਰੰਗ ਬਣਾ ਕੇ ਜਗਤਾਰ ਸਿੰਘ ਹਵਾਰਾ ਆਪਣੇ ਸਾਥੀਆਂ ਦੇ ਨਾਲ ਭੱਜ ਗਿਆ ਸੀ। 2005 ਵਿੱਚ ਫਿਰ ਤੋਂ ਗ੍ਰਿਫ਼ਤਾਰ ਹੋਣ ਤੋਂ ਬਾਅਦ ਉਸ ਨੂੰ ਤਿਹਾੜ ਜੇਲ੍ਹ ਵਿੱਚ ਟਰਾਂਸਫਰ ਕਰ ਦਿੱਤਾ ਗਿਆ ਸੀ।