ਬਿਊਰੋ, ਪ੍ਰਾਈਮ ਪੋਸਟ ਪੰਜਾਬ
PRTC ਦੇ ਵੱਲੋਂ ਇੱਕ ਨਵਾਂ ਹੁਕਮ ਜਾਰੀ ਕੀਤਾ ਗਿਆ ਹੈ ਜਿਸ ਦੇ ਮੁਤਾਬਕ ਹੁਣ PRTC ਦੇ ਕੰਡਕਟਰ ਡਰਾਈਵਰ ਨਾਲ ਅੱਗੇ ਦੀ ਸੀਟ ‘ਤੇ ਨਹੀਂ ਬੈਠ ਸਕਣਗੇ। ਕੰਡਕਟਰਾਂ ਨੂੰ ਪਿੱਛੇ ਤਾਕੀ ਕੋਲ ਸੀਟ ‘ਤੇ ਬੈਠਣਾ ਹੋਵੇਗਾ। ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਵੱਲੋਂ ਇੱਕ ਨਵਾਂ ਹੁਕਮ ਜਾਰੀ ਕੀਤਾ ਗਿਆ ਹੈ ਜਿਸ ਦੇ ਮੁਤਾਬਕ ਹੁਣ PRTC ਦੇ ਕੰਡਕਟਰ ਡਰਾਈਵਰ ਨਾਲ ਅੱਗੇ ਦੀ ਸੀਟ ‘ਤੇ ਨਹੀਂ ਬੈਠ ਸਕਣਗੇ।ਕੰਡਕਟਰਾਂ ਨੂੰ ਪਿੱਛੇ ਤਾਕੀ ਕੋਲ ਸੀਟ ‘ਤੇ ਬੈਠਣਾ ਹੋਵੇਗਾ।
ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਦੇ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਦਫ਼ਤਰ ਨੂੰ ਕਈ ਵਾਰ ਸ਼ਿਕਾਇਤਾਂ ਮਿਲੀਆਂ ਸਨ ਕਿ ਪੀਆਰਟੀਸੀ ਦੇ ਕੰਡਕਟਰ ਬੱਸਾਂ ਵਿਚ ਆਪਣੀ ਡਿਊਟੀ ਦੌਰਾਨ ਮੋਟਰ ਵਹੀਕਲ ਐਕਟ ਦੀ ਧਾਰਾ ਤਹਿਤ ਨਿਰਧਾਰਤ ਕੀਤੀ ਗਈ ਸੀਟ ‘ਤੇ ਨਹੀਂ ਬੈਠਦੇ। ਇਸ ਦੀ ਬਜਾਏ ਕੰਡਕਟਰ ਬੱਸ ਦੀ ਇਕ ਨੰਬਰ ਸੀਟ ਜਾਂ ਡਰਾਇਵਰ ਕੋਲ ਇੰਜਣ ‘ਤੇ ਬੈਠ ਜਾਂਦੇ ਹਨ। ਇਸ ਕਰਕੇ ਕੰਡਕਟਰਾਂ ਵੱਲੋਂ ਸਵਾਰੀਆਂ ਦੇ ਬੱਸਾਂ ਵਿੱਚ ਉਤਰਨ ਜਾਂ ਚੜ੍ਹਣ ਸਮੇਂ ਧਿਆਨ ਨਹੀਂ ਦਿੱਤਾ ਜਾਂਦਾ ਹੈ। ਇਸ ਕਰਕੇ ਹਾਦਸਾ ਹੋਣ ਦਾ ਖਦਸ਼ਾ ਵੀ ਬਣਿਆ ਰਹਿੰਦਾ ਹੈ।
ਇਸ ਸਬੰਧੀ ਮੁੱਖ ਦਫ਼ਤਰ ਵਲੋਂ ਪਹਿਲਾਂ ਵੀ ਹੁਕਮਾਂ ਰਾਹੀਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਪਰ ਕੰਡਕਟਰਾਂ ਵੱਲੋਂ ਇਨ੍ਹਾਂ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਹੈ। ਇਸ ਲਈ ਮੁੜ ਹਦਾਇਤ ਕੀਤੀ ਜਾਂਦੀ ਹੈ ਕਿ ਜਿਨ੍ਹਾਂ ਕੰਡਕਟਰਾਂ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਅਤੇ ਡਿਊਟੀ ਦੌਰਾਨ ਜੇਕਰ ਕੋਈ ਕੰਡਕਟਰ ਬੱਸ ਦੀ 1 ਨੰਬਰ ਸੀਟ ਜਾਂ ਡਰਾਇਵਰ ਕੋਲ ਇੰਜਣ ‘ਤੇ ਬੈਠਾ ਪਾਇਆ ਜਾਂਦਾ ਹੈ ਤਾਂ ਉਸ ਕੰਡਕਟਰ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

