ਸੰਜੀਵ ਜਿੰਦਲ
ਮਾਨਸਾ, 2 ਦਸੰਬਰ 2024 : ਐਸਐਸਪੀ ਮਾਨਸਾ ਸ੍ਰੀ ਭਾਗੀਰਥ ਸਿੰਘ ਮੀਨਾ, ਵੱਲੋਂ ਦੱਸਿਆ ਗਿਆ ਕਿ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ ਵੱਲੋਂ ਪੁਲਿਸ ਪ੍ਰਸ਼ਾਸ਼ਨ ਅਤੇ ਆਮ ਪਬਲਿਕ ਦੇ ਸਬੰਧਾ ਵਿੱਚ ਸੁਧਾਰ ਲਿਆਉੇਣ ਅਤੇ ਵਿਸ਼ਵਾਸ/ਸਹਿਯੋਗ ਵਧਾਉਣ ਲਈ ਆਪ੍ਰੇਸ਼ਨ “SAMPARK’ ਤਹਿਤ ਲੋਕਾਂ ਤੱਕ ਸਿੱਧੀ ਪਹੁੰਚ ਕਰਕੇ ਮੀਟਿੰਗਾਂ/ਮਿਲਣੀਆਂ ਕਰਨ ਲਈ ਮੁਹਿੰੰਮ ਚਲਾਈ ਹੋਈ ਹੈ।
ਜਿਸਦੇ ਮੱਦੇਨਜ਼ਰ ਸ੍ਰੀ ਹਰਜੀਤ ਸਿੰਘ ਆਈ.ਪੀ.ਐਸ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਜੀ ਵੱਲੋ ਅੱਜ ਜਿਲ੍ਹਾ ਮਾਨਸਾ ਦੇ ਕਮਿਊਨਟੀ ਹਾਲ ਪਿੰਡ ਬਣਾਂਵਾਲੀ (ਥਾਣਾ ਸਦਰ ਮਾਨਸਾ) ਵਿਖੇ ਪਬਲਿਕ ਮੀਟਿੰਗ/ਮਿਲਣੀ ਕੀਤੀ ਗਈ। ਇਸ ਮੀਟਿੰਗ ਵਿੱਚ ਕਰੀਬ 250 ਵਿਅਕਤੀਆ ਦੇ ਇੱਕਠ ਨੂੰ ਸੰਬੋਧਨ ਕੀਤਾ ਗਿਆ।
ਸੀਨੀਅਰ ਕਪਤਾਨ ਪੁਲਿਸ, ਮਾਨਸਾ ਜੀ ਵੱਲੋਂ ਦੱਸਿਆ ਗਿਆ ਕਿ ਇਸ ਪਬਲਿਕ ਮੀਟਿੰਗ/ਮਿਲਣੀ ਵਿੱਚ ਸ੍ਰੀ ਹਰਜੀਤ ਸਿੰਘ ਆਈ.ਪੀ.ਐਸ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਨੇ ਪਿੰਡ ਬਣਾਂਵਾਲੀ, ਬਹਿਣੀਵਾਲ, ਅਕਲੀਆ ਤਲਵੰਡੀ, ਮਾਖਾ, ਧਿੰਗੜ,ਅਤੇ ਚਹਿਲਵਾਲੀ ਦੀਆਂ ਪੰਚਾਇਤਾਂ, ਵਿਲੇਜ ਡਿਫੈਂਸ ਕਮੇਟੀ ਮੈਂਬਰਾਂ, ਹੋਰ ਮੋਹਤਵਰ ਪੁਰਸ਼ਾ ਅਤੇ ਪਿੰਡ ਵਾਸੀਆਂ ਨੂੰ ਸੰਬੋਧਨ ਕੀਤਾ ਗਿਆ। ਇਸ ਸਮਾਗਮ ਵਿੱਚ ਇੱਕਤਰ ਹੋਈ ਪਬਲਿਕ ਦੀਆ ਦੁਖ-ਤਕਲੀਫਾਂ ਸੁਣੀਆ ਗਈਆ ਅਤੇ ਹੱਲ ਹੋਣ ਯੋਗ ਸਮੱਸਿਆਵਾ ਦਾ ਹੱਲ ਕੀਤਾ ਗਿਆ।ਇਸਤੋਂ ਇਲਾਵਾ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਸਮਾਜਿਕ ਕੁਰੀਤੀਆਂ ਜਿਵੇਂ ਕਿ ਨਸ਼ੇ, ਲੁੱਟਾਂ-ਖੋਹਾਂ ਅਤੇ ਚੋਰੀਆਂ ਦੀਆਂ ਵਾਰਦਾਤਾਂ ਆਦਿ ਨੂੰ ਠੱਲ ਪਾਉਣ ਲਈ ਬਿਨ੍ਹਾਂ ਕਿਸੇ ਝਿਜਕ/ਭੈਅ/ਡਰ ਦੇ ਅੱਗੇ ਆ ਕੇ ਪੁਲਿਸ ਪ੍ਰਸ਼ਾਸ਼ਨ ਦਾ ਸਾਥ ਦੇਣ।
ਅਖੀਰ ਵਿੱਚ ਸ੍ਰੀ ਹਰਜੀਤ ਸਿੰਘ ਆਈ.ਪੀ.ਐਸ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਬਠਿੰਡਾ ਰੇਂਜ ਅੰਦਰ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰਾਂ ਨੂੰ ਸਿਰ ਚੁੱਕਣ ਨਹੀ ਦਿੱਤਾ ਜਾਵੇਗਾ, ਅਮਨ ਕਾਨੂੰਨ ਵਿਵਸਥਾ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ। ਪੰਜਾਬ ਪੁਲਿਸ ਵੱਲੋਂ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾਂ ਹੀ ਜਾਰੀ ਰੱਖਿਆ ਜਾ ਰਿਹਾ ਹੈ।

