ਸੰਜੀਵ ਜਿੰਦਲ
ਮਾਨਸਾ, 10 ਦਸੰਬਰ 2025 : ਜ਼ਿਲ੍ਹਾ ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਮਾਨਸਾ ਸ਼੍ਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਾਨਸਾ ਵਿਖੇ 11 ਦਸੰਬਰ 2024 ਨੂੰ ਅਜ਼ਾਈਲ ਹਰਬਲ ਪ੍ਰਾਈਵੇਟ ਲਿਮਟਡ ਵੱਲੋਂ ਕਸਟਮਰ ਐਗਜ਼ੀਕਿਊਟਿਵ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਕੈਂਪ ਲਈ ਪ੍ਰਾਰਥੀ ਦੀ ਘੱਟੋ-ਘੱਟ ਯੋਗਤਾ 12ਵੀਂ ਪਾਸ ਹੋਣੀ ਚਾਹੀਦੀ ਹੈ ਅਤੇ ਇਸ ਕੈਂਪ ਵਿੱਚ ਸਿਰਫ਼ ਲੜਕੀਆਂ ਹੀ ਭਾਗ ਲੈ ਸਕਤੀਆਂ ਹਨ। ਪ੍ਰਾਰਥੀ ਦੀ ਸੀਮਾ 18 ਤੋਂ 28 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ।
ਉਨ੍ਹਾਂ ਦੱਸਿਆ ਕਿ ਕੈਂਪ ਵਿਚ ਭਾਗ ਲੈਣ ਦੇ ਚਾਹਵਾਨ ਪ੍ਰਾਰਥੀ ਆਪਣੇ ਸਰਟੀਫਿਕੇਟ ਦੀਆਂ ਫੋਟੋਸਟੇਟ ਕਾਪੀਆਂ ਅਤੇ ਰਜ਼ਿਊਮ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ, ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੇ ਉਪਰ ਵਾਲੀ ਬਿਲਡਿੰਗ ਵਿਖੇ ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਪਹੁੰਚਣ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਅਸਾਮੀਆਂ ਦੀ ਗਿਣਤੀ 100 ਹੈ। ਇੰਟਰਵਿਊ ਦਾ ਸਮਾਂ ਸਵੇਰੇ 10:30 ਵਜੇ ਤੋਂ ਦੁਪਹਿਰ 01:00 ਵਜੇ ਤੱਕ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 70872-98800, 94641-78030 ਤੇ ਸੰਪਰਕ ਕੀਤਾ ਜਾ ਸਕਦਾ ਹੈ।
