ਸੰਜੀਵ ਜਿੰਦਲ
ਮਾਨਸਾ, 25 ਜਨਵਰੀ 2025 :ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ/ ਮਾਡਲ ਕੈਰੀਅਰ ਸੈਂਟਰ, ਮਾਨਸਾ ਵਿਖੇ 28 ਜਨਵਰੀ, 2025 ਦਿਨ ਮੰਗਲਵਾਰ ਨੂੰ ‘ਗਲੋਬਲ ਵੇਅਰ ਹਾਊਸ ਅਤੇ ਟਰੇਡਿੰਗ ਪ੍ਰਾਈਵੇਟ ਲਿਮਿਟਡ’ ਵੱਲੋਂ ਸੁਪਰਵਾਈਜ਼ਰ, ਗੋਦਾਮ ਕਲਰਕ, ਗੋਦਾਮ ਇੰਚਾਰਜ, ਗੋਦਾਮ ਸਹਾਇਕ ਅਤੇ ਸੀਨੀਅਰ ਸੁਪਰਵਾਈਜ਼ਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਮਾਨਸਾ ਸ੍ਰੀ ਰਵਿੰਦਰ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ ਗ੍ਰੈਜੂਏਸ਼ਨ ਪਾਸ ਲੜਕੇ ਭਾਗ ਲੈ ਸਕਦੇ ਹਨ ਜਿੰਨ੍ਹਾਂ ਦੀ ਉਮਰ ਸੀਮਾ 18 ਤੋਂ 40 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਿਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਤਨਖ਼ਾਹ 15 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਿਲਣਯੋਗ ਹੋਵੇਗੀ। ਕੰਮ ਦਾ ਸਥਾਨ ਜ਼ਿਲ੍ਹਾ ਮਾਨਸਾ ਵਿਖੇ ਹੋਵੇਗਾ।
ਉਨ੍ਹਾਂ ਦੱਸਿਆ ਕਿ ਚਾਹਵਾਨ ਪ੍ਰਾਰਥੀ ਆਪਣੇ ਅਸਲ ਸਰਟੀਫਿਕੇਟ, ਅਧਾਰ ਕਾਰਡ, ਪੈਨ ਕਾਰਡ ਅਤੇ ਬੈਂਕ ਪਾਸਬੁੱਕ ਦੀਆਂ ਫੋਟੋ ਕਾਪੀਆਂ ਅਤੇ ਰਜ਼ਿਊਮ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਪਹੁੰਚ ਸਕਦੇ ਹਨ। ਇੰਟਰਵਿਊ ਦਾ ਸਮਾਂ ਸਵੇਰੇ 10:30 ਵਜੇ ਤੋਂ ਬਾਅਦ ਦੁਪਹਿਰ 01:00 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 78149-33222, 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

