ਬਿਊਰੋ, ਪ੍ਰਾਈਮ ਪੋਸਟ ਪੰਜਾਬ
ਫਿਰੋਜ਼ਪੁਰ ਵਿੱਚ ਬਲੈਰੋ ਪਿਕਅੱਪ ਅਤੇ ਕੈਂਟਰ ਵਿਚਕਾਰ ਭਿਆਨਕ ਟੱਕਰ, 10 ਦੀ ਮੌਤ ਅਤੇ 5 ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਜ਼ਖਮੀਆਂ ਨੂੰ ਰਾਹਗੀਰਾਂ ਅਤੇ ਐਂਬੂਲੈਂਸਾਂ ਦੀ ਮਦਦ ਨਾਲ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਹ ਹਾਦਸਾ ਫਿਰੋਜ਼ਪੁਰ-ਫਾਜ਼ਿਲਕਾ ਸੜਕ ‘ਤੇ ਵਾਪਰਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਫਿਰੋਜ਼ਪੁਰ ਪੁਲਿਸ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਘਟਨਾ ਸਥਾਨ ‘ਤੇ ਜਾਂਚ ਲਈ ਪਹੁੰਚੇ ਇੰਸਪੈਕਟਰ ਜਸਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਬਲ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਸਨ। ਸਾਰੇ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ।
ਇੰਸਪੈਕਟਰ ਬਰਾੜ ਨੇ ਕਿਹਾ ਹੈ ਕਿ ਮਜ਼ਦੂਰ ਬੋਲੈਰੋ ਪਿਕਅੱਪ ਵਿੱਚ ਸਫ਼ਰ ਕਰ ਰਹੇ ਸਨ। ਉਹ ਫਿਰੋਜ਼ਪੁਰ ਤੋਂ ਪੇਂਡੂ ਖੇਤਰ ਵੱਲ ਜਾ ਰਹੇ ਸੀ। ਇਸ ਦੌਰਾਨ ਪਿਕਅੱਪ ਕੰਟਰੋਲ ਤੋਂ ਬਾਹਰ ਹੋ ਗਈ , ਜਿਸ ਕਾਰਨ ਪਿੱਛੇ ਤੋਂ ਆ ਰਹੇ ਕੈਂਟਰ ਨਾਲ ਹਾਦਸਾ ਵਾਪਰ ਗਿਆ। ਹਸਪਤਾਲ ਲਿਜਾਂਦੇ ਹੀ 8 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ, ਕੁਝ ਲੋਕਾਂ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਦੇ ਨਾਲ ਹੀ ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਹੈ ਕਿ ਬੋਲੈਰੋ ਪਿਕਅੱਪ ਵਿੱਚ ਸਵਾਰ ਸਾਰੇ ਲੋਕ ਵਿਆਹਾਂ ਵਿੱਚ ਵੇਟਰ ਵਜੋਂ ਕੰਮ ‘ਤੇ ਜਾਂਦੇ ਸਨ। ਪਿੰਡ ਸੂਫੇਵਾਲਾ ਦੇ ਲਗਭਗ 10 ਨੌਜਵਾਨ ਅੱਜ ਉਕਤ ਪਿਕਅੱਪ ਵਿੱਚ ਵੇਟਰਾਂ ਦੇ ਕੰਮ ਲਈ ਜਾ ਰਹੇ ਸਨ।