ਬਿਊਰੋ, ਪ੍ਰਾਈਮ ਪੋਸਟ ਪੰਜਾਬ
ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ 19 ਤੋਂ 20 ਫਰਵਰੀ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ,ਮੌਸਮ ਵਿਭਾਗ ਨੇ ਕਿਹਾ ਕਿ ਪਹਾੜਾਂ ਉਤੇ ਇਕ ਨਵੀਂ ਪੱਛਮੀ ਗੜਬੜੀ ਪੈਦਾ ਹੋ ਰਹੀ ਹੈ। ਇਸ ਦੇ ਪ੍ਰਭਾਵ ਕਾਰਨ 19-20 ਫਰਵਰੀ ਨੂੰ ਉੱਤਰਾਖੰਡ ਵਿੱਚ ਵੀ ਹਲਕੀ ਬਾਰਿਸ਼ ਅਤੇ ਬਰਫਬਾਰੀ ਹੋਣ ਦੀ ਸੰਭਾਵਨਾ ਹੈ,ਮੌਸਮ ਵਿਭਾਗ ਨੇ ਕਿਹਾ ਕਿ ਸਮੁੰਦਰੀ ਤਲ ਤੋਂ 1.5 ਕਿਲੋਮੀਟਰ ਦੀ ਉਚਾਈ ‘ਤੇ ਨਾਗਾਲੈਂਡ ਅਤੇ ਆਲੇ-ਦੁਆਲੇ ਦੇ ਖੇਤਰਾਂ ‘ਚ ਚੱਕਰਵਾਤ ਬਣ ਰਿਹਾ ਹੈ, ਜਿਸ ਕਾਰਨ 21 ਫਰਵਰੀ ਤੱਕ ਉੱਤਰ-ਪੂਰਬੀ ਭਾਰਤ ‘ਚ ਭਾਰੀ ਤੋਂ ਬਹੁਤ ਜ਼ਿਆਦਾ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ,19 ਫਰਵਰੀ ਨੂੰ ਉੱਤਰ ਪੂਰਬ ਦੇ ਕਈ ਰਾਜਾਂ ਵਿਚ ਤੂਫ਼ਾਨ ਦੀ ਸੰਭਾਵਨਾ ਵੀ ਪ੍ਰਗਟਾਈ ਗਈ ਹੈ।