
ਬਿਊਰੋ, ਪ੍ਰਾਈਮ ਪੋਸਟ ਪੰਜਾਬ
ਪੰਜਾਬ ਦੇ ਮੰਡੀ ਗੋਬਿੰਦਗੜ੍ਹ ‘ਚ ਅੱਜ ਇੱਕ ਭਿਆਨਕ ਹਾਦਸਾ ਵਾਪਰਿਆ। ਇੱਥੇ ਇੱਕ ਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਇੱਕ ਬੱਚੇ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ ਇੱਕ ਬੱਚਾ, ਇੱਕ ਔਰਤ ਅਤੇ ਦੋ ਪੁਰਸ਼ ਸ਼ਾਮਲ ਹਨ। ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲੇ ਲੋਕ ਜਲੰਧਰ ਦੇ ਰਹਿਣ ਵਾਲੇ ਹਨ। ਪੁਲੀਸ ਮ੍ਰਿਤਕਾਂ ਬਾਰੇ ਜਾਣਕਾਰੀ ਇਕੱਠੀ ਕਰਨ ਵਿੱਚ ਲੱਗੀ ਹੋਈ ਹੈ।
ਜਾਣਕਾਰੀ ਅਨੁਸਾਰ ਇਹ ਹਾਦਸਾ ਮੰਡੀ ਗੋਬਿੰਦਗੜ੍ਹ ਨੈਸ਼ਨਲ ਹਾਈਵੇ ਸਰਹਿੰਦ ਤੋਂ ਮੰਡੀ ਗੋਬਿੰਦਗੜ੍ਹ ਵੱਲ ਜਾਂਦੇ ਗੋਲਡਨ ਹਾਈਟ ਹੋਟਲ ਦੇ ਸਾਹਮਣੇ ਵਾਪਰਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਪਰ ਚਾਰਾਂ ਲੋਕਾਂ ਦੀ ਮੌਤ ਹੋ ਚੁੱਕੀ ਹੈ। ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।