3 ਵਿਦੇਸ਼ੀ ਪਿਸਤੌਲ ਅਤੇo 20 ਕਾਰਤੂਸ ਬਰਾਮਦ
ਬਿਊਰੋ ਪ੍ਰਾਈਮ ਪੋਸਟ ਪੰਜਾਬ
ਮੁਕਤਸਰ ਪੁਲਿਸ ਨੇ ਲਾਰੈਂਸ ਬਿਸ਼ਨੋਈ ਗਿਰੋਹ ਦੇ ਦੋ ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਕੋਲੋਂ ਤਿੰਨ ਵਿਦੇਸ਼ੀ ਪਿਸਤੌਲ, 20 ਕਾਰਤੂਸ, ਦੋ ਮੈਗਜ਼ੀਨ ਅਤੇ ਇੱਕ ਮੋਬਾਈਲ ਫ਼ੋਨ ਬਰਾਮਦ ਹੋਇਆ ਹੈ।
ਐਸਐਸਪੀ ਅਖਿਲ ਚੌਧਰੀ ਨੇ ਦੱਸਿਆ ਕਿ ਪੁਲੀਸ ਟੀਮ ਫਿਰੋਜ਼ਪੁਰ ਰੋਡ ’ਤੇ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਪੁਲੀਸ ਨੇ ਦੋ ਸ਼ੱਕੀ ਨੌਜਵਾਨਾਂ ਨੂੰ ਰੋਕ ਕੇ ਤਲਾਸ਼ੀ ਲਈ। ਇਸ ਤਲਾਸ਼ੀ ਦੌਰਾਨ ਇਕ ਨੌਜਵਾਨ ਕੋਲੋਂ ਇਕ ਪਿਸਤੌਲ ਅਤੇ 10 ਕਾਰਤੂਸ ਬਰਾਮਦ ਹੋਏ। ਇੱਕ ਹੋਰ ਨੌਜਵਾਨ ਦੇ ਬੈਗ ਵਿੱਚੋਂ ਇੱਕ ਮੋਬਾਈਲ ਫੋਨ, ਦੋ ਪਿਸਤੌਲ ਅਤੇ 10 ਕਾਰਤੂਸ ਬਰਾਮਦ ਹੋਏ ਹਨ। ਪੁਲਿਸ ਵੱਲੋਂ ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਆਸਟ੍ਰੀਆ ਦੇ ਬਣੇ ਗਲਾਕ 9mm ਅਤੇ ਚੀਨੀ PX5 Storm ਅਤੇ PX3 ਮਾਡਲ ਦੇ ਪਿਸਤੌਲ ਸ਼ਾਮਲ ਹਨ। ਦੋ ਮੈਗਜ਼ੀਨ ਵੀ ਬਰਾਮਦ ਹੋਏ ਹਨ।
ਪੁਲੀਸ ਵੱਲੋਂ ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਅਵਤਾਰ ਸਿੰਘ ਉਰਫ਼ ਲੱਬਾ (21) ਵਾਸੀ ਕੋਟਲੀ ਰੋਡ ਗਲੀ ਨੰਬਰ 9 ਮੁਕਤਸਰ ਅਤੇ ਰਵੀ ਕੁਮਾਰ (25) ਵਾਸੀ ਗਾਂਧੀ ਨਗਰ ਗਲੀ ਨੰਬਰ 2 ਵਜੋਂ ਹੋਈ ਹੈ। ਥਾਣਾ ਸਦਰ ਮੁਕਤਸਰ ਦੀ ਪੁਲੀਸ ਨੇ ਦੋਵਾਂ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਅਵਤਾਰ ਸਿੰਘ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ ਐਨਡੀਪੀਐਸ ਐਕਟ ਅਤੇ ਕੁੱਟਮਾਰ ਦੇ ਦੋ ਕੇਸ ਦਰਜ ਹਨ। ਪੁਲਿਸ ਵੱਲੋਂ ਅਦਾਲਤ ਤੋਂ ਰਿਮਾਂਡ ਹਾਸਲ ਕਰਕੇ ਅਗਾਊਂ ਪੁੱਛਗਿੱਛ ਕੀਤੀ ਜਾ ਰਹੀ ਹੈ।

