ਬਿਊਰੋ, ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ, 25 ਫ਼ਰਵਰੀ,2025 : ਰਾਜ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਰਾਜ ਦੀਆਂ 88 ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਦੀ ਨਿਯੁਕਤੀ ਦਾ ਐਲਾਨ ਕਰ ਦਿੱਤਾ ਗਿਆ ਹੈ।
ਇਹ ਜਾਣਕਾਰੀ ਦਿੰੰਦਿਆਂ ਅਤੇ ਸੂਚੀ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਅੱਜ ਸੂਬੇ ਦੇ ਵੱਖ-ਵੱਖ ਹਲਕਿਆਂ ਲਈ ਪਾਰਟੀ ਦੇ ਵਾਲੰਟੀਅਰਾਂ ਨੂੂੰ ਮਾਰਕੀਟ ਕਮੇਟੀ ਦੇ ਚੇਅਰਮੈਨਾਂ ਵਜੋਂ ਨਿਯੁਕਤ ਕੀਤਾ ਗਿਆ ਹੈ।’ਉਨ੍ਹਾਂ ਨੇ ਸੰਕੇਤ ਦਿੱਤਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵਾਲੰਟੀਅਰਾਂ ਨੂੰ ਵੀ ਸੰਗਠਨ ਵਿੱਚ ਜ਼ਿੰਮੇਵਾਰੀਆਂ ਅਤੇ ਸਰਕਾਰ ਵਿੱਚ ਅਹੁਦੇ ਮਿਲਣਗੇ।




