
ਸੰਜੀਵ ਜਿੰਦਲ
ਮਾਨਸਾ, 5 ਮਾਰਚ 2025 :ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ/ ਮਾਡਲ ਕੈਰੀਅਰ ਸੈਂਟਰ, ਮਾਨਸਾ ਵਿਖੇ 07 ਮਾਰਚ, 2025 ਦਿਨ ਸ਼ੁੱਕਰਵਾਰ ਨੂੰ ‘ਰੈਕਸਾ ਸਕਿਊਰਟੀ ਸਰਵਿਸ ਲਿਮਟਡ (Raxa Security Services Limited (A GMR Group Company)’ ਵੱਲੋਂ ਸਕਿਊਰਟੀ ਗਾਰਡਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਘੱਟੋ ਘੱਟ ਯੋਗਤਾ 10ਵੀਂ ਪਾਸ ਮੁੰਡੇ ਤੇ ਕੁੜੀਆਂ ਭਾਗ ਲੈ ਸਕਦੇ ਹਨ ਜਿੰਨ੍ਹਾਂ ਦੀ ਉਮਰ ਸੀਮਾ 18 ਤੋਂ 35 ਸਾਲ ਤੱਕ ਅਤੇ ਮੁੰਡਿਆਂ ਲਈ ਕੱਦ ਘੱਟ ਤੋਂ ਘੱਟ 5 ਫੁਟ 6 ਇੰਚ ਤੇ ਕੁੜੀਆਂ ਲਈ 5 ਫੁੱਟ ਹੋਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਚਾਹਵਾਨ ਪ੍ਰਾਰਥੀ ਆਪਣੀ ਵਿਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ ਅਤੇ ਯੋਜਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦਫ਼ਤਰ, ਮਾਨਸਾ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਪਹੁੰਚਣ। ਉਨ੍ਹਾਂ ਦੱਸਿਆ ਕਿ ਅਸਾਮੀਆਂ ਦੀ ਗਿਣਤੀ 100 ਹੈ। ਇੰਟਰਵਿਊ ਦਾ ਸਮਾਂ ਸਵੇਰੇ 10:30 ਵਜੇ ਤੋਂ ਬਾਅਦ ਦੁਪਹਿਰ 01:00 ਵਜੇ ਤੱਕ ਹੋਵੇਗਾ। ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 15000/- ਤੋਂ 22000/- ਰੁਪਏ ਮਿਲਣਯੋਗ ਹੋਵੇਗੀ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 98711-93130, 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।