
ਬਿਊਰੋ, ਪ੍ਰਾਈਮ ਪੋਸਟ ਪੰਜਾਬ
ਅੰਮ੍ਰਿਤਸਰ ਦੇ ਮੁਹਿਨੀ ਪਾਰਕ ਦੇ ਕੋਲ ਤੇਜ਼ਧਾਰ ਹਥਿਆਰਾਂ ਦੇ ਨਾਲ ਨਿਹੰਗ ਸਿੰਘ ਦੀ ਹੱਤਿਆ ਦੀ ਖਬਰ ਸਾਹਮਣੇ ਆਈ ਹੈ। ਪਾਰਕ ਦੇ ਕੋਲ ਕਾਰ ਸਵਾਰ ਨਿਹੰਗ ਉਤੇ ਅਣਪਛਾਤੇ ਹਮਲਾਵਰ ਨੇ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਨਿਹੰਗ ਸਿੰਘ ਦੀ ਮੌਤ ਹੋ ਗਈ ਅਤੇ ਹਮਲਾਵਾਰ ਮੌਕੇ ਤੋਂ ਫਰਾਰ ਹੋ ਗਏ।
ਹਮਲਾਵਰਾਂ ਵੱਲੋਂ ਕਾਰ ਦੀ ਵੀ ਭੰਨਤੋੜ ਕੀਤੀ ਗਈ। ਆਂਢ- ਗੁਆਂਢ ਦੇ ਲੋਕਾਂ ਵੱਲੋਂ ਜ਼ਖ਼ਮੀ ਨਿਹੰਗ ਸਿੰਘ ਨੂੰ ਨਿੱਜੀ ਹਸਪਤਾਲ ਪਹੁੰਚਾਇਆ ਗਿਆ ਤੇ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ । ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਉਮਰ 22 ਸਾਲ ਦੇ ਰੂਪ ਵਜੋਂ ਹੋਈ। ਪੁਲਿਸ ਵੱਲੋਂ ਪਤਨੀ ਦੇ ਬਿਆਨਾਂ ਦੇ ਆਧਾਰ ਉਤੇ ਕੇਸ ਦਰਜ ਕੀਤਾ ਗਿਆ। ਪੁਲਿਸ ਵੱਲੋਂ ਇਸ ਪੂਰੇ ਮਾਮਲੇ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ।