Visitor : Visitor

‘ਯੁੱਧ ਨਸ਼ਿਆ ਵਿਰੁੱਧ’ ਤਹਿਤ ” ਅਪਰੇਸ਼ਨ ਸੀਲ-9″ ਕਰਕੇ ਇੰਟਰ ਸਟੇਟ ਹੱਦਾਂ ਤੇ ਨਾਕਾਬੰਦੀ ਕਰਕੇ ਕੀਤੀ ਚੈਕਿੰਗ’ : SSP ਮਾਨਸਾ

ਸੰਜੀਵ ਜਿੰਦਲ  ਮਾਨਸਾ, 7 ਮਾਰਚ 2025 : ਐਸਐਸਪੀ ਮਾਨਸਾ ਸ੍ਰੀ ਭਾਗੀਰਥ ਸਿੰਘ ਮੀਨਾ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਸਖਤ ਨੀਤੀ ਅਪਣਾਈ ਗਈ ਹੈ। ਜਿਸਦੀ ਲੜੀ ਵਿੱਚ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ ਦੇ ਅਦੇਸਾਂ ਅਨੁਸਾਰ ਅੱਜ ਜਿਲ੍ਹਾ ਮਾਨਸਾ ਪੁਲਿਸ ਦੇ ਸਬੰਧਤ…

ਸੰਜੀਵ ਜਿੰਦਲ 

ਮਾਨਸਾ, 7 ਮਾਰਚ 2025 : ਐਸਐਸਪੀ ਮਾਨਸਾ ਸ੍ਰੀ ਭਾਗੀਰਥ ਸਿੰਘ ਮੀਨਾ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਸਖਤ ਨੀਤੀ ਅਪਣਾਈ ਗਈ ਹੈ। ਜਿਸਦੀ ਲੜੀ ਵਿੱਚ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ ਦੇ ਅਦੇਸਾਂ ਅਨੁਸਾਰ ਅੱਜ ਜਿਲ੍ਹਾ ਮਾਨਸਾ ਪੁਲਿਸ ਦੇ ਸਬੰਧਤ ਸਰਕਲ ਅਫਸਰਾਨ ਅਤੇ ਸਬੰਧਤ ਮੁੱਖ ਅਫਸਰਾਨ ਵੱਲੋ ਇੰਟਰ ਸਟੇਟ ਹੱਦਾ (ਹਰਿਆਣਾ ਬਾਰਡਰ) ਨੂੰ ਸੁਭਾ 8 ਵਜੇ ਤੋ ਦੁਪਹਿਰ 2 ਵਜੇ ਤੱਕ ” ਅਪਰੇਸ਼ਨ ਸੀਲ-9″ ਤਹਿਤ ਸੀਲ ਕਰਕੇ ਸਟਰਾਂਗ ਨਾਕਾਬੰਦੀ ਕਰਕੇ ਗੈਰ ਕਾਨੂੰਨੀ  ਨਸੀਲੇ ਪਦਰਾਥਾ, ਸਰਾਬ ਦੀ ਤਸ਼ਕਰੀ ਅਤੇ ਸਮਾਜ ਵਿਰੋਧੀ ਅਨਸਰਾਂ ਸਬੰਧੀ ਚੈਕਿੰਗ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਜਿਲ੍ਹਾ ਮਾਨਸਾ ਵੱਲੋਂ ” ਅਪਰੇਸ਼ਨ ਸੀਲ-9″ ਤਹਿਤ ਕੀਤੀ ਗਈ ਨਾਕਾਬੰਦੀ ਦੋਰਾਨ 158 ਵਹੀਕਲਾਂ/ 40 ਸੱਕੀ ਵਿਅਕਤੀਆ ਦੀ ਚੈਕਿੰਗ ਕੀਤੀ ਗਈ ਅਤੇ ਨਿਯਮਾ ਦੀ ਉਲੰਘਣਾ ਕਰਨ ਵਾਲੇ 27 ਵਹੀਕਲਾ ਦੇ ਟ੍ਰੈਫਿਕ ਚਲਾਨ ਕੀਤੇ ਗਏ।ਨਸ਼ਿਆ ਦੀ ਰੋਕਥਾਮ ਲਈ ਸਮੱਗਲਰਾ ਦੇ ਘਰਾਂ/ਟਿਕਾਣਿਆਂ ਪਰ ਰੇਡ ਕੀਤੀਆ ਜਾ ਰਹੀਆ ਹਨ ਅਤੇ ਸਹਿਰਾਂ/ਪਿੰਡਾਂ ਦੇ ਸਕੂਲ ਵਿੱਚ ਨਸ਼ਿਆ ਸਬੰਧੀ ਸੈਮੀਨਰ ਕਰਕੇ ਨੋਜਵਾਨਾਂ/ਬੱਚਿਆ ਨੂੰ ਨਸ਼ਿਆਂ ਤੋ ਜਾਗਰੂਕ ਕੀਤਾ ਜਾ ਰਿਹਾ ਹੈ।

ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਅੱਗੇ ਤੋ ਵੀ ਇੰਟਰ ਸਟੇਟ ਪਰ ਨਾਕਬੰਦੀਆਂ ਨਾਲ ਬਾਡਰ ਸੀਲ ਕਰਕੇ ਗੈਰ ਕਾਨੂੰਨੀ ਨਸ਼ੀਲੇ ਪਦਰਾਥਾ,ਸਰਾਬ ਦੀ ਤਸ਼ਕਰੀ ਕਰਨ ਵਾਲਿਆਂ ਵਿਰੁੱਧ ਮੁਕੱਦਮੇ ਦਰਜ ਕਰਕੇ ਵੱਡੀ ਬਰਾਮਦਗੀ ਕਰਵਾਈ ਜਾਵੇਗੀ। ਉਹਨਾ ਦੱਸਿਆ ਕਿ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰਾਂ ਨੂੰ ਸਿਰ ਚੁੱਕਣ ਨਹੀ ਦਿੱਤਾ ਜਾਵੇਗਾ। ਜਿਲ੍ਹਾ ਅੰਦਰ ਅਮਨ ਕਾਨੂੰਨ ਵਿਵਸਥਾਂ ਨੂੰ ਹਰ ਹਾਲ ਵਿੱਚ ਕਾਇਮ ਰੱਖਿਆ ਜਾਵੇਗਾ।

Leave a Reply

Your email address will not be published. Required fields are marked *

Visitor : Visitor