
ਬਿਊਰੋ, ਪ੍ਰਾਈਮ ਪੋਸਟ ਪੰਜਾਬ
ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ‘ ਆਪਰੇਸ਼ਨ ਤਹਿਤ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪ੍ਰਸ਼ਾਸਨ ਵੱਲੋਂ ਥਾਂ-ਥਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਪ੍ਰਸ਼ਾਸਨ ਸੂਬੇ ਵਿੱਚ ਨਸ਼ਿਆਂ ਦੀ ਵਿਕਰੀ ਅਤੇ ਖਰੀਦ ‘ਤੇ ਸਖ਼ਤੀ ਨਾਲ ਕਾਬੂ ਪਾ ਰਿਹਾ ਹੈ। ਇਸ ਦੇ ਨਾਲ ਹੀ ਪਿੰਡ ਬੱਲੂਆਣਾ ਵਿੱਚ ਵੀ ਪ੍ਰਸ਼ਾਸਨ ਨੇ ਨਸ਼ੇ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ।
ਦੱਸ ਦੇਈਏ ਕਿ ਡਰੱਗ ਇੰਸਪੈਕਟਰ ਹਰਸ਼ਿਤਾ ਨੇ ਸਦਰ ਥਾਣੇ ਦੇ ਇੰਸਪੈਕਟਰ ਸੁਨੀਲ ਕੁਮਾਰ ਦੀ ਟੀਮ ਨਾਲ ਮਿਲ ਕੇ ਪਿੰਡ ਢਾਬਾ ਕੋਕਰੀਆ ਵਿੱਚ ਇੱਕ ਮੈਡੀਕਲ ਸਟੋਰ ‘ਤੇ ਅਚਾਨਕ ਛਾਪਾ ਮਾਰਿਆ। ਜਿਸ ਵਿੱਚ ਭਾਰੀ ਮਾਤਰਾ ਵਿੱਚ ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ। ਇਸ ਤੋਂ ਬਾਅਦ ਮੈਡੀਕਲ ਸਟੋਰ ਨੂੰ ਬੰਦ ਕਰ ਦਿੱਤਾ ਗਿਆ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

