Visitor : Visitor

ਖਰੜ ‘ਚ HRTC ਦੀ ਬੱਸ ‘ਤੇ ਹਮਲੇ ਦੇ ਮਾਮਲੇ ‘ਚ 2 ਮੁਲਜ਼ਮ ਗ੍ਰਿਫਤਾਰ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਪੰਜਾਬ ਵਿਚ ਹਿਮਾਚਲ ਦੀ ਬੱਸ ‘ਤੇ ਹਮਲਾ ਕਰਨ ਵਾਲਿਆਂ ਖਿਲਾਫ ਵੱਡਾ ਐਕਸ਼ਨ, ਪੁਲਿਸ ਵੱਲੋਂ ਦੋ ਮੁਲਜ਼ਮਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਹਰਦੀਪ ਸਿੰਘ ਜ਼ਿਲ੍ਹਾ ਰੋਪੜ ਦਾ ਰਹਿਣ ਵਾਲਾ ਹੈ ਤੇ ਗਗਨਦੀਪ ਸਿੰਘ ਜ਼ਿਲ੍ਹਾ ਫਾਜ਼ਿਲਕਾ ਦਾ ਦੱਸਿਆ ਜਾ ਰਿਹਾ ਹੈ।  ਕੁਝ ਦਿਨ ਪਹਿਲਾਂ ਹਿਮਾਚਲ ਦੀ ਬੱਸ…

ਬਿਊਰੋ, ਪ੍ਰਾਈਮ ਪੋਸਟ ਪੰਜਾਬ 

ਪੰਜਾਬ ਵਿਚ ਹਿਮਾਚਲ ਦੀ ਬੱਸ ‘ਤੇ ਹਮਲਾ ਕਰਨ ਵਾਲਿਆਂ ਖਿਲਾਫ ਵੱਡਾ ਐਕਸ਼ਨ, ਪੁਲਿਸ ਵੱਲੋਂ ਦੋ ਮੁਲਜ਼ਮਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਹਰਦੀਪ ਸਿੰਘ ਜ਼ਿਲ੍ਹਾ ਰੋਪੜ ਦਾ ਰਹਿਣ ਵਾਲਾ ਹੈ ਤੇ ਗਗਨਦੀਪ ਸਿੰਘ ਜ਼ਿਲ੍ਹਾ ਫਾਜ਼ਿਲਕਾ ਦਾ ਦੱਸਿਆ ਜਾ ਰਿਹਾ ਹੈ। 

ਕੁਝ ਦਿਨ ਪਹਿਲਾਂ ਹਿਮਾਚਲ ਦੀ ਬੱਸ ਚੰਡੀਗੜ੍ਹ ਤੋਂ ਹਮੀਰਪੁਰ ਜਾ ਰਹੀ ਸੀ। ਖਰੜ ਵਿਚ ਇਸ ਦੇ ਸ਼ੀਸ਼ੇ ਭੰਨੇ ਗਏ ਸਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਫੜੇ ਗਏ ਮੁਲਜ਼ਮ ਟੈਕਸੀ ਚਾਲਕ ਹਨ। ਹੁਣ ਇਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਪੁੱਛਗਿਛ ਕੀਤੀ ਜਾਵੇਗੀ।

ਹਮਲੇ ਦੇ ਬਾਅਦ ਹਿਮਾਚਲ ਦੇ ਲੋਕਾਂ ਵਿਚ ਡਰ ਦਾ ਮਾਹੌਲ ਸੀ। ਪਹਿਲਾਂ ਹਿਮਾਚਲ ਤੋਂ ਪੰਜਾਬ ਵੱਲ ਨੂੰ 10 ਰੂਟਾਂ ‘ਤੇ ਬੱਸਾਂ ਚੱਲਦੀਆਂ ਸਨ ਜਿਨ੍ਹਾਂ ਨੂੰ ਬੰਦ ਕਰ ਦਿੱਤਾ ਗਿਆ ਸੀ ਪਰ ਬਾਅਦ ਵਿਚ ਹਿਮਾਚਲ ਦੇ CM ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੱਲਬਾਤ ਕੀਤੀ ਤਾਂ ਸੁੱਖੂ ਵੱਲੋਂ 6 ਰੂਟਾਂ ‘ਤੇ ਪੰਜਾਬ ਵਿਚ ਬੱਸਾਂ ਚਲਾਉਣ ਦਾ ਐਲਾਨ ਗਿਆ। ਮੋਹਾਲੀ ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਭਾਈਚਾਰਕ ਸਾਂਝ ਨੂੰ ਬਣਾਈ ਰੱਖਿਆ ਜਾਵੇ ਤੇ ਸ਼ਰਾਰਤੀ ਅਨਸਰਾਂ ਨੂੰ ਵੀ ਚੇਤਾਵਨੀ ਦਿੱਤੀ ਹੈ ਕਿ ਜੇਕਰ ਕੋਈ ਅਜਿਹੀ ਵਾਰਦਾਤ ਕਰਦਾ ਹੈ ਤਾਂ ਉਨ੍ਹਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Leave a Reply

Your email address will not be published. Required fields are marked *

Visitor : Visitor