
ਬਿਊਰੋ ਪ੍ਰਾਈਮ ਪੋਸਟ ਪੰਜਾਬ
ਫ਼ਿਰੋਜ਼ਪੁਰ ਦੇ ਪਿੰਡ ਵਲੂਰ ਦੀ ਸੁੱਖਕ ਨਹਿਰ ਨੇੜੇ ਇੱਕ ਟਰਾਲੇ ਅਤੇ ਆਲਟੋ ਕਾਰ ਵਿਚਕਾਰ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਹਾਦਸੇ ਵਿੱਚ ਆਲਟੋ ਕਾਰ ਵਿੱਚ ਸਵਾਰ ਦੋ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਮ੍ਰਿਤਕ ਕਿਸੇ ਧਾਰਮਿਕ ਸਥਾਨ ‘ਤੇ ਜਾ ਰਹੇ ਸਨ।
ਜਾਣਕਾਰੀ ਅਨੁਸਾਰ ਟਰਾਲਾ ਜ਼ੀਰਾ ਸਾਈਡ ਤੋਂ ਆ ਰਿਹਾ ਸੀ ਜਦਕਿ ਆਲਟੋ ਕਾਰ ‘ਚ ਸਵਾਰ ਦੋਵੇਂ ਵਿਅਕਤੀ ਫ਼ਿਰੋਜ਼ਪੁਰ ਸਾਈਡ ਤੋਂ ਜਾ ਰਹੇ ਸਨ | ਜਦੋਂ ਉਹ ਪਿੰਡ ਵਲੂਰ ਨੇੜੇ ਸੁੱਖਕ ਨਹਿਰ ਕੋਲ ਪਹੁੰਚੇ ਤਾਂ ਉਨ੍ਹਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ ਅਤੇ ਕਾਰ ‘ਚ ਸਵਾਰ ਦੋਵੇਂ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਥਾਣਾ ਕੁਲਗੜ੍ਹੀ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਟਰਾਲੇ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ।